22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹਿਰਦੇਪਾਲ ਸਿੰਘ ਢੀਂਡਸਾ ਨੂੰ ਕਾਂਗਰਸ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਜਾਵੇ

ਅਜੀਤ ਡੈਸਕ 22-09-2025
ਆਲਮਗੀਰ, 21 ਸਤੰਬਰ (ਜਰਨੈਲ ਸਿੰਘ ਪੱਟੀ)-ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੇ ਕਾਂਗਰਸ ਪ੍ਰਧਾਨ ਸੂਬਾ ਪ੍ਰਧਾਨ ਤੋਂ ਜ਼ੋਰਦਾਰ ਸ਼ਬਦਾਂ 'ਚ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਢੀਂਡਸਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ, ਮਿਹਨਤ ਅਤੇ ਲਗਨ ਨੂੰ ਮੁੱਖ ਰੱਖਦਿਆਂ ਢੀਂਡਸਾ ਨੂੰ ਕਾਂਗਰਸ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਵੇ | ਪ੍ਰਧਾਨ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਜਿੱਥੇ ਵਰਕਰ ਪਾਰਟੀ ਵਿਚ ਪੁੱਛ-ਪੜਤਾਲ ਨਾ ਹੋਣ 'ਤੇ ਪਾਰਟੀ ਬਦਲਣ ਲੱਗਿਆਂ ਦੇਰ ਨਹੀਂ ਲਗਾਉਂਦੇ, ਉੱਥੇ ਹੀ ਹਿਰਦੇਪਾਲ ਸਿੰਘ ਢੀਂਡਸਾ ਨੇ ਨਿਰਸਵਾਰਥ ਹੋ ਕੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਰਹਿੰਦਿਆਂ ਹੋਇਆਂ ਪਾਰਟੀ ਦੀ ਚੜ੍ਹਦੀਕਲਾ, ਪ੍ਰਚਾਰ ਅਤੇ ਪਸਾਰ ਲਈ ਅਹਿਮ ਭੂਮਿਕਾ ਨਿਭਾਈ ਹੈ, ਜਿਸ ਦੀ ਬਦੌਲਤ ਕਾਂਗਰਸ ਨੇ ਕਈ ਸੀਟਾਂ ਜਿੱਤਣ ਵਿਚ ਵੀ ਕਾਮਯਾਬੀ ਹਾਸਿਲ ਕੀਤੀ ਹੈ | ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਜ਼ੋਰਦਾਰ ਸ਼ਬਦਾਂ ਵਿਚ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ• ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਹੀ ਹਿਰਦੇਪਾਲ ਸਿੰਘ ਢੀਂਡਸਾ ਨੂੰ ਲੁਧਿਆਣਾ ਕਾਂਗਰਸ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਾਵੇ |
ਪਿਛਲੀ ਖ਼ਬਰ ਡਾ. ਰਣਜੀਤ ਸਿੰਘ ਵਰਲਡ ਕਲਚਰ ਐਂਡ ਇਨਵਾਇਰਨਮੈਂਟ ਕਮਿਸ਼ਨ ਵਲੋਂ ਸਨਮਾਨਿਤ ਅਗਲੀ ਖ਼ਬਰ ਬੈਂਸ ਪੰਜਾਬ, ਪੰਜਾਬੀਆਂ ਅਤੇ ਆਮ ਲੋਕਾਂ ਲਈ ਲੜਨ ਤੇ ਖੜ੍ਹਨ ਵਾਲਾ ਲੀਡਰ ਹੈ-ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।