20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ, ਪਤੀ ਕਾਬੂ

ਅਜੀਤ ਡੈਸਕ 22-09-2025
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕਰਕੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੌਲਦਾਰ ਗੁਰਸੇਵਕ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪਿੰਡ ਗਿੱਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਉਸਦੀ ਪਤਨੀ ਕਮਲਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਗੁਰਮੇਜ ਲਾਲ ਅਤੇ ਸਿਪਾਹੀ ਕਮਲਜੀਤ ਸਿੰਘ ਨਾਲ ਇਕ ਮਾਮਲੇ ਵਿਚ ਨਾਮਜ਼ਦ ਸੁਖਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਗਿਆ ਸੀ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਨੰੂ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀ ਉਥੋਂ ਭੱਜ ਪਿਆ ਅਤੇ ਇਸ ਦੌਰਾਨ ਉਸਦੀ ਪਤਨੀ ਵੀ ਉਥੇ ਆ ਗਈ ਅਤੇ ਉਸਨੇ ਵੀ ਕਥਿਤ ਦੋਸ਼ੀ ਨੂੰ ਭਜਾਉਣ ਵਿਚ ਮਦਦ ਕੀਤੀ | ਸੂਚਨਾ ਮਿਲਦੇ ਹੀ ਉਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਬਾਅਦ ਵਿਚ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਜਦਕਿ ਉਸਦੀ ਪਤਨੀ ਅਜੇ ਫ਼ਰਾਰ ਦੱਸੀ ਜਾਂਦੀ ਹੈ, ਪੁਲਿਸ ਉਸਦੀ ਭਾਲ ਕਰ ਰਹੀ ਹੈ |
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਐਡਵੋਕੇਟ ਅਭੇ ਸਹੋਤਾ ਹਲਕਾ ਉੱਤਰੀ ਦੇ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।