09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਰਕਾਰੀ ਅਧਿਕਾਰੀ ਨਾਲ ਉਲਝਣ ਦੇ ਦੋਸ਼ ਤਹਿਤ ਕੇਸ ਦਰਜ <br/>

ਅਜੀਤ ਡੈਸਕ 23-09-2025
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਲਿਮਟਿਡ ਪਿੰਡ ਨੂਰਵਾਲਾ ਦੇ ਮੁਲਾਜ਼ਮ ਗੁਰਬਖਸ਼ ਸਿੰਘ ਵਾਸੀ ਪਿੰਡ ਨੂਰਵਾਲਾ ਦੀ ਸ਼ਿਕਾਇਤ 'ਤੇ ਰਣਜੀਤ ਸਿੰਘ ਵਾਸੀ ਪਿੰਡ ਨੂਰਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਹ ਉਕਤ ਸੁਸਾਇਟੀ ਦੇ ਦਫ਼ਤਰ 'ਚ ਡਿਊਟੀ 'ਤੇ ਤਾਇਨਾਤ ਸੀ ਕਿ ਉਕਤ ਕਥਿਤ ਦੋਸ਼ੀ ਸਭਾ ਦਾ ਮੈਂਬਰ ਹੈ | ਰਣਜੀਤ ਸਿੰਘ ਨੇ ਉਸ ਨਾਲ ਖਾਦ ਸਬੰਧੀ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਹ ਉਸ ਨਾਲ ਉਲਝ ਪਿਆ ਅਤੇ ਉਸ ਨੇ ਫ਼ੋਨ ਕੱਟ ਦਿੱਤਾ, ਜਦੋਂ ਬੀਤੇ ਦਿਨ ਉਹ ਆਪਣੇ ਦਫ਼ਤਰ ਬੈਠਾ ਸੀ ਤਾਂ ਉਕਤ ਕਥਿਤ ਦੋਸ਼ੀ ਦਫ਼ਤਰ ਅੰਦਰ ਜ਼ਬਰੀ ਦਾਖਲ ਹੋਇਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਰਕਾਰੀ ਦਸਤਾਵੇਜ਼ ਖੋਹਣ ਦੀ ਕੋਸ਼ਿਸ਼ ਕੀਤੀ | ਕਥਿਤ ਦੋਸ਼ੀ ਨੇ ਉਸ ਦੀ ਡਿਊਟੀ ਵਿਚ ਰੁਕਾਵਟ ਪਾਈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਚੈਕਿੰਗ ਦੌਰਾਨ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।