19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਦੇ ਮਾਮਲੇ 'ਚ 5 ਡਾਕਟਰਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਆਮਦਨ ਕਰ ਅਧਿਕਾਰੀਆਂ ਨਾਲ ਛਾਪਾਮਾਰੀ ਦੌਰਾਨ ਉਲਝਣ ਦੇ ਮਾਮਲੇ ਵਿਚ 5 ਡਾਕਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਆਮਦਨ ਕਰ ਅਧਿਕਾਰੀ ਅਨੁਰਾਗ ਢੀਂਡਸਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਡਾ. ਜਗਦੀਸ਼ ਰਾਏ ਸੋਫਤ, ਰਮਾ ਸੋਫਤ, ਡਾ. ਅਮਿਤ ਸੋਫਤ, ਡਾ. ਰੁਚੀਕਾ ਸੋਫਤ ਅਤੇ ਡਾ. ਸੁਮੀਤ ਸੋਫਤ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਉਕਤ ਕਥਿਤ ਦੋਸ਼ੀਆਂ ਦੇ ਟਿਕਾਣਿਆਂ 'ਤੇ ਕੁਝ ਸਮਾਂ ਪਹਿਲਾਂ ਛਾਪਾਮਾਰੀ ਕੀਤੀ ਸੀ ਅਤੇ ਛਾਪਾਮਾਰੀ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਨੇ ਅਧਿਕਾਰੀਆਂ ਦੀ ਡਿਊਟੀ ਵਿਚ ਰੁਕਾਵਟ ਪਾਈ ਅਤੇ ਉਨ੍ਹਾਂ ਨਾਲ ਦੁਰਵਿਹਾਰ ਕੀਤਾ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਕਾਬੂ <br/> ਅਗਲੀ ਖ਼ਬਰ ਦਾਣਾ ਮੰਡੀ 'ਚ ਕਿਉਂ ਨਹੀਂ ਰੁਕਵਾਇਆ ਜਾ ਰਿਹਾ ਕਮਰਸ਼ੀਅਲ ਢੋਆ ਢੁਆਈ ਦਾ ਕੰਮ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।