ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਹਨਾਂ ਦੀ ਗਿ੍ਫ਼ਤਾਰੀ ਨਾਲ ਕਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਹੱਲ ਕਰਨ ਦੇ ਦਾਅਵੇ ਵੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਵਿੰਦਰ ਸਿੰਘ ਉਰਫ ਰੂਬੀ, ਗੁਰਜੰਟ ਸਿੰਘ ਉਰਫ ਲੱਕੀ ਅਤੇ ਗੁਰਤੇਜ ਸਿੰਘ ਉਰਫ ਸੂਰਜ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹਨਾਂ ਪਾਸੋਂ 16 ਮੋਬਾਈਲ, 3 ਮੋਟਰਸਾਈਕਲ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਇਹਨਾਂ ਕਥਿਤ ਦੋਸ਼ੀਆਂ ਨੇ ਬੀਤੇ ਦਿਨ ਪਰਮਿੰਦਰ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ | ਇਹਨਾਂ ਕਥੀਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ | ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਏ.ਸੀ.ਪੀ. ਕਿੱਕਰ ਸਿੰਘ ਅਤੇ ਥਾਣਾ ਸਲੇਮ ਟਾਬਰੀ ਦੇ ਐਸ.ਐਚ.ਓ. ਹਰਸ਼ਵੀਰ ਵੀ ਮੌਜੂਦ ਸਨ |