19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੋਬਾਈਲ ਖੋਹ ਕੇ ਭੱਜੇ ਲੁਟੇਰੇ ਨੇ ਵਪਾਰੀ ਦੇ ਖਾਤੇ 'ਚੋਂ ਕਢਵਾਈ 4 ਲੱਖ ਦੀ ਨਕਦੀ, ਕੇਸ ਦਰਜ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਵਪਾਰੀ ਦਾ ਮੋਬਾਈਲ ਖੋਹ ਕੇ ਭੱਜੇ ਦੋ ਲੁਟੇਰਿਆਂ ਵਲੋਂ ਉਸ ਦੇ ਖਾਤੇ 'ਚੋਂ 4 ਲੱਖ ਦੀ ਨਕਦੀ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਬਦੁਲ ਬਸ਼ੀਰ ਮਾਲਿਕ ਵਾਸੀ ਮਾਡਲ ਗ੍ਰਾਮ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਸਮਰਾਲਾ ਚੌਕ ਨੇੜੇ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸਦਾ ਮੋਬਾਈਲ ਖੋਹ ਕੇ ਭੱਜ ਪਏ | ਇਹਨਾਂ ਕਥਿਤ ਦੋਸ਼ੀਆਂ ਵਲੋਂ ਬਾਅਦ ਵਿਚ ਉਸਦੇ ਖਾਤੇ ਵਿਚੋਂ 4 ਲੱਖ ਰੁਪਏ ਦੀ ਨਕਦੀ ਕਢਵਾ ਲਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਜੂਆ ਖੇਡਦੇ ਨÏਜਵਾਨਾਂ ਤੋਂ 77 ਹਜ਼ਾਰ ਦੀ ਨਕਦੀ ਬਰਾਮਦ <br/> ਅਗਲੀ ਖ਼ਬਰ ਜੇਲ੍ਹ 'ਚੋਂ ਸ਼ੱਕੀ ਹਾਲਾਤ 'ਚ ਫ਼ਰਾਰ ਹੋਏ ਬੰਦੀ ਬਾਰੇ ਕੋਈ ਸੁਰਾਗ ਨਹੀਂ ਲੱਗਾ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।