19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇਂਦਰ ਸਰਕਾਰ ਦਲਿਤਾਂ ਦਾ ਸ਼ੋਸ਼ਣ ਕਰ ਰਹੀ-ਸਿੰਘਪੁਰਾ, ਸਮਾਣਾ <br/>

ਅਜੀਤ ਡੈਸਕ 17-10-2025
ਇਆਲੀ/ਥਰੀਕੇ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਵਾਈਸ ਚੇਅਰਮੈਨ ਪਰਮਿੰਦਰ ਸਿੰਘ ਸਮਾਣਾ ਅਤੇ ਕਰਤਿੰਦਰਪਾਲ ਸਿੰਘ ਸਿੰਘਪੁਰਾ ਵਾਈਸ ਚੇਅਰਮੈਨ ਨੇ ਹਰਿਆਣਾ ਦੇ ਆਈ ਪੀ ਐਸ ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖ਼ੁਦਕੁਸ਼ੀ ਮਾਮਲੇ ਵਿਚ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਰਨਲ ਨੂੰ ਤੁਰੰਤ ਹਟਾਉਣ ਅਤੇ ਗਿ੍ਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਏ. ਡੀ. ਜੀ. ਪੀ. ਵਾਈ ਪੂਰਨ ਕੁਮਾਰ ਭਾਜਪਾ ਵਲੋਂ ਅਪਣਾਈ ਜਾ ਰਹੀ ਨੀਤੀ ਦਾ ਸ਼ਿਕਾਰ ਹੋਏ ਹਨ, ਜਿਹੜੀ ਦਲਿਤਾਂ, ਪਛੜੇ ਲੋਕਾਂ, ਕਿਸਾਨਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ | ਇਸ ਮੌਕੇ ਸਿੰਘਪੁਰਾ ਤੇ ਸਮਾਣਾ ਨੇ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਜੇਕਰ ਇਕ ਦਲਿਤ ਆਈ.ਪੀ.ਐਸ. ਅਧਿਕਾਰੀ ਨੂੰ ਇਨਸਾਫ਼ ਨਹੀਂ ਮਿਲ ਸਕਦਾ ਤਾਂ ਫਿਰ ਆਮ ਜਨਤਾ ਦੀ ਕੀ ਹਾਲਤ ਹੋਵੇਗੀ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਤੇ ਪੰਜਾਬ ਵਿਚ 'ਆਪ' ਦੋਵੇਂ ਦਲਿਤਾਂ ਦਾ ਸ਼ੋਸ਼ਣ ਕਰ ਰਹੀਆਂ ਹਨ |

ਪਿਛਲੀ ਖ਼ਬਰ ਜੀ.ਐਸ.ਪੀ.ਐਸ. ਹਸਪਤਾਲ ਦੇ ਸਟਾਫ਼ ਨੇ ਮਨਾਇਆ ਦੀਵਾਲੀ ਮੇਲਾ <br/> ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।