ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਸਿਹਤ ਸੇਵਾਵਾਂ ਦੇ ਖੇਤਰ ਵਿਚ ਐਸ.ਪੀ.ਐਸ. ਹਸਪਤਾਲ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਅੱਜ ਹਸਪਤਾਲ ਦੇ ਐਮ.ਡੀ. ਜੈ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਟਾਫ਼ ਨੇ ਮਿਲ ਜੱਲ ਕੇ ਦੀਵਾਲੀ ਮੇਲਾ ਮਨਾਇਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਸਟਾਫ਼ ਵਲੋਂ ਖਾਣ ਪੀਣ ਦੀਆਂ ਸਟਾਲਾਂ ਤੋਂ ਇਲਾਵਾ ਗੇਮਾਂ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ, ਜਿਸ ਦਾ ਉਦਘਾਟਨ ਹਸਪਤਾਲ ਦੀ ਸੀ.ਵੀ.ਪੀ.ਓ. ਪ੍ਰੀਤਮ ਕੌਰ ਸੰਧੂ ਨੇ ਕੀਤਾ | ਇਸ ਮੌਕੇ ਸੰਧੂ ਨੇ ਵੱਖ-ਵੱਖ ਸਟਾਲਾਂ ਦਾ ਨਿਰੀਖਣ ਕੀਤਾ | ਉਨ੍ਹਾਂ ਸਟਾਫ਼ ਵਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਸੰਧੂ ਨੇ ਕਿਹਾ ਕਿ ਤਿਉਹਾਰ ਸਭ ਦੇ ਸਾਂਝੇ ਹੁੰਦੇ ਹਨ, ਸਾਨੂੰ ਹਰ ਧਰਮ ਦੇ ਤਿਉਹਾਰ ਮਿਲ ਜੁਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਸੰਧੂ ਨੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਟਾਫ਼ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੀਰੋ ਸਾਈਕਲ ਲਿਮਟਿਡ ਦੇ ਪਲਾਂਟ ਹੈੱਡ ਸਤਿਆਵੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਾਉਣ ਨਾਲ ਸਟਾਫ਼ ਦਾ ਮਨੋਬਲ ਵਧਦਾ ਹੈ | ਇਸ ਮੌਕੇ ਸੀ.ਓ.ਓ. ਜੋਗਿੰਦਰ ਨਾਥ ਅਵਧਿਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਸੁਨੀਲ ਕਤਿਆਲ, ਡਾ. ਪਰਮਿੰਦਰ ਬਰਾੜ, ਮਨਕਨਵਰ ਕੌਰ ਮਾਨ, ਤੇਜਦੀਪ ਰੰਧਾਵਾ ਤੇ ਪੀ.ਆਰ.ਓ. ਲਖਵੀਰ ਸਿੰਘ ਬੱਦੋਵਾਲ ਆਦਿ ਹਾਜ਼ਰ ਸਨ |