19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਲੈਕਚਰਾਰ ਕੇਡਰ ਯੂਨੀਅਨ ਦਾ ਵਫ਼ਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਖ਼ਜ਼ਾਨਾ ਅਫ਼ਸਰ ਨੰੂ ਮਿਲਿਆ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਦਾ ਵਫ਼ਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਮਨਦੀਪ ਸਿੰਘ ਨੂੰ ਮਿਲਿਆ ਤੇ ਕੇਡਰ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ | ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਉਹ ਬੋਰਡ ਪ੍ਰੀਖਿਆਵਾਂ ਸਬੰਧੀ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਸਾਹਿਬ ਨੂੰ ਕੇਡਰ ਦੀਆਂ ਮੰਗਾਂ ਤੋਂ ਜਲਦ ਜਾਣੂੰ ਕਰਵਾਉਣਗੇ | ਯੂਨੀਅਨ ਪ੍ਰਧਾਨ ਢਿੱਲੋਂ ਨੇ ਲੈਕਚਰਾਰਾਂ ਦੇ ਚੱਲ ਰਹੀ ਟਰੇਨਿੰਗ ਸੈਮੀਨਾਰਾਂ ਸੰਬੰਧੀ ਵੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਸੀਨੀਅਰਤਾ ਅਨੁਸਾਰ ਅਤੇ ਚਾਹਵਾਨ ਲੈਕਚਰਾਰਾਂ ਨੂੰ ਹੀ ਜ਼ਿਲ੍ਹਾ ਅਤੇ ਸਹਾਇਕ ਕੋਆਰਡੀਨੇਟਰ ਲਾਇਆ ਜਾਵੇ | ਇਸ ਉਪਰੰਤ ਯੂਨੀਅਨ ਆਗੂਆਂ ਦਾ ਵਫ਼ਦ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਲੁਧਿਆਣਾ ਉਪਨੀਤ ਸਿੰਘ ਨੂੰ ਮਿਲਿਆ ਅਤੇ ਯੂਨੀਅਨ ਆਗੂਆਂ ਵਲੋਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਅਹੁਦਾ ਸੰਭਾਲਣ ਤੇ ਸ਼ੁੱਭ ਕਾਮਨਾਵਾਂ ਅਤੇ ਮੁਬਾਰਕਬਾਦ ਦਿੱਤੀ ਗਈ | ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਉਪਨੀਤ ਸਿੰਘ ਵਲੋਂ ਯੂਨੀਅਨ ਪ੍ਰਧਾਨ ਢਿੱਲੋਂ ,ਅਮਰਜੀਤ ਸਿੰਘ ਅਤੇ ਦਵਿੰਦਰ ਸਿੰਘ ਗੁਰੂ ਨੂੰ ਵਿਸ਼ਵਾਸ ਦਿਵਾਇਆ ਕਿ ਖ਼ਜ਼ਾਨਾ ਦਫ਼ਤਰ ਵਲੋਂ ਹਰ ਅਧਿਆਪਕ ਦਾ ਵਿੱਤੀ ਕੰਮ ਪਹਿਲ ਦੇ ਆਧਾਰ 'ਤੇ ਹੋਵੇਗਾ | ਕਿਸੇ ਵੀ ਅਧਿਆਪਕ ਨੂੰ ਦਫ਼ਤਰ ਵਲੋਂ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ | ਇਸ ਮੌਕੇ ਅਮਰਜੀਤ ਸਿੰਘ ਘੁਡਾਣੀ ਸਲਾਹਕਾਰ, ਦਵਿੰਦਰ ਸਿੰਘ ਗੁਰੂ, ਅਲਬੇਲ ਸਿੰਘ ਪੁੜੈਣ, ਜਗਦੀਪ ਸਿੰਘ, ਰਾਜਵੀਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ 'ਆਪ' ਸਰਕਾਰ ਖ਼ਿਲਾਫ਼ ਰੋਸ ਰੈਲੀ <br/> ਅਗਲੀ ਖ਼ਬਰ ਜੀ.ਐਸ.ਪੀ.ਐਸ. ਹਸਪਤਾਲ ਦੇ ਸਟਾਫ਼ ਨੇ ਮਨਾਇਆ ਦੀਵਾਲੀ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।