19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ 'ਆਪ' ਸਰਕਾਰ ਖ਼ਿਲਾਫ਼ ਰੋਸ ਰੈਲੀ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਗਈ | ਵੱਡੀ ਗਿਣਤੀ ਵਿਚ ਪਹੁੰਚੇ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਮਜ਼ਦੂਰਾਂ ਨੂੰ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪੈ ਗਿਆ | ਉਨ੍ਹਾਂ ਕਿਹਾ ਕਿ ਸੀਮਿੰਟ, ਬਜਰੀ, ਰੇਤਾ ਮਹਿੰਗਾ ਹੋਣ ਕਰਕੇ ਉਸਾਰੀ ਦੇ ਕੰਮਾਂ ਵਿਚ ਖੜੋਤ ਆਉਣ ਨਾਲ ਮਜ਼ਦੂਰ ਦੋ ਢੰਗ ਦੀ ਰੋਟੀ ਤੋਂ ਵੀ ਅਵਾਜਾਰ ਹੋ ਗਏ ਹਨ ਅਤੇ ਸਰਕਾਰ ਗੱਲਾਂ ਨਾਲ ਲੋਕਾਂ ਦਾ ਢਿੱਡ ਭਰਨ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਲਗਭਗ ਦਿਵਾਲੀਆ ਨਿਕਲ ਚੁੱਕਿਆ ਹੈ, ਜੋ ਕਿ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਤੱਕ ਵੇਚਣ ਲਈ ਤਿਆਰ ਹੋ ਚੁੱਕੀ ਹੈ, ਪਰ ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ 'ਆਪ' ਸਰਕਾਰ ਨੂੰ ਇਹ ਸਭ ਕੁੱਝ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ | ਉਨ੍ਹਾਂ ਕਿਹਾ ਕਿ ਇੰਟਕ ਸੂਬੇ ਦੇ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢੇਗੀ ਅਤੇ 'ਆਪ' ਦੇ ਮਨਸੂਬਿਆਂ ਨੂੰ ਬੂਰ ਨਹੀਂ ਪੈਣ ਦੇਵੇਗੀ | ਉਨ੍ਹਾਂ ਬਿਜਲੀ ਮੰਤਰੀ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬਿਜਲੀ ਮੰਤਰੀ ਵਲੋਂ ਪਾਵਰ ਕਾਲੋਨੀ ਸਰਾਭਾ ਨਗਰ ਦਾ ਸੌਦਾ ਕਰਨ ਦੀ ਤਿਆਰੀ ਕਰਨ ਦੀ ਭਿਣਕ ਲੱਗੀ ਹੈ, ਜਿਸ ਦਾ ਉਹ ਡਟ ਕੇ ਵਿਰੋਧ ਕਰਨਗੇ ਅਤੇ ਕਾਲੋਨੀ ਕਿਸੇ ਵੀ ਕੀਮਤ 'ਤੇ ਨਹੀਂ ਵੇਚਣ ਦਿੱਤੀ ਜਾਵੇਗੀ | ਇਸ ਮੌਕੇ ਜਗਦੀਪ ਸਿੰਘ, ਚਰਨਜੀਤ ਚੰਨੀ, ਬਲਦੇਵ ਸਿੰਘ, ਹਰਬੰਸ ਭੋਲਾ, ਸੰਜੀਵਨ ਤਿਵਾੜੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥਣਾਂ ਦਾ ਬੀ.ਸੀ.ਏ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਦਾ ਵਫ਼ਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਖ਼ਜ਼ਾਨਾ ਅਫ਼ਸਰ ਨੰੂ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।