19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦਾ ਧਰਨਾ 23ਵੇਂ ਦਿਨ 'ਚ ਦਾਖ਼ਲ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਸਵਿੰਦਰ ਸਿੰਘ)-ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਅਤੇ ਇਸ ਨਾਲ ਜੁੜੇ ਹੋਰ ਮਹਿਕਮਿਆਂ ਵਿਚ ਖ਼ਾਲੀ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ 23 ਵੇਂ ਦਿਨ ਵਿਚ ਦਾਖਲ ਹੋ ਗਿਆ ਹੈ¢ ਅੱਜ ਵਿਦਿਆਰਥੀਆ ਦੇ ਸੰਘਰਸ਼ ਨੂੰ ਵੱਡਾ ਬਲ ਮਿਲਿਆ, ਜਦੋਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ (ਪੀ.ਡੀ.ਐਸ.ਏ.) ਪੰਜਾਬ ਵਲੋਂ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ, ਡਾ. ਮਨਜਿੰਦਰ ਸਿੰਘ, ਡਾ. ਰਾਣਾ ਗੁਰਲਵਲੀਨ ਸਿੰਘ ਅਤੇ ਸਾਥੀ ਧਰਨੇ ਵਿਚ ਪਹੁੰਚ ਕੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆਂ ਹਰ ਸਮੇਂ ਨਾਲ ਖੜਨ ਦਾ ਭਰੋਸਾ ਦਿੱਤਾ ਅਤੇ ਵਿੱਤੀ ਸਹਾਇਤਾ ਦਿੱਤੀ | ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਜੇ ਤੱਕ ਨਾ ਹੀ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਤੇ ਨਾ ਹੀ ਕੋਈ ਅਧਿਕਾਰੀ ਧਰਨੇ 'ਤੇ ਪਹੁੰਚਿਆ ਹੈ | ਇਸ ਨਾਲ ਸਾਫ਼ ਹੈ ਕਿ ਸਰਕਾਰ ਨੂੰ ਨਾ ਖੇਤੀਬਾੜੀ ਦੀ ਚਿੰਤਾ ਹੈ ਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਦੀ, ਜੋ ਰਾਤਾਂ ਸੜਕਾਂ 'ਤੇ ਕੱਟ ਰਹੇ ਹਨ¢ ਉਨ੍ਹਾਂ ਨੇ ਕਿਹਾ ਕਿ ਜਦੋਂ ਸਰਕਾਰ ਖੇਤੀਬਾੜੀ ਨੂੰ ਮਜ਼ਬੂਤ ਕਰਨ ਦੀਆਂ ਗੱਲਾਂ ਕਰਦੀ ਹੈ, ਤਦ ਖੇਤੀਬਾੜੀ ਅਤੇ ਬਾਗ਼ਬਾਨੀ ਨਾਲ ਜੁੜੇ ਵਿਭਾਗਾਂ ਵਿੱਚ ਅਸਾਮੀਆਂ ਖ਼ਾਲੀ ਪਈਆਂ ਹਨ ¢ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰ ਦੀ ਇਹ ਨਾਲਾਇਕੀ ਅਤੇ ਇਹ ਵਿਵਹਾਰ ਸੂਬੇ ਦੇ ਖੇਤੀਬਾੜੀ ਭਵਿੱਖ ਪ੍ਰਤੀ ਉਸਦੀ ਅਸਲੀ ਸੋਚ ਨੂੰ ਬੇਨਕਾਬ ਕਰਦੀ ਹੈ ¢

ਪਿਛਲੀ ਖ਼ਬਰ ਜੀ.ਐਨ.ਡੀ.ਈ.ਸੀ. ਨੇ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ <br/> ਅਗਲੀ ਖ਼ਬਰ ਫੋਰਟਿਸ ਹਸਪਤਾਲ ਵਿਖੇ ਛਾਤੀ ਦੇ ਕੈਂਸਰ ਬਾਰੇ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।