19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੁਕਾਨਾਂ ਦੀਆਂ ਸੀਲਾਂ ਤੋੜਨ ਦੇ ਮਾਮਲੇ ਵਿਚ 7 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੁਕਾਨਾਂ ਦੀਆਂ ਸੀਲਾਂ ਤੋੜਨ ਦੇ ਮਾਮਲੇ ਵਿਚ ਪੁਲਿਸ ਨੇ 2 ਦੁਕਾਨਦਾਰਾਂ ਖ਼ਿਲਾਫ਼ ਕੇਸ ਕੀਤੇ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਵਿਚ ਅਨੁਜ ਬਿਸਵਾਹਾ ਅਤੇ ਉਸ ਦਾ ਪਿਓ ਸੂਰਜ ਬਿਸਵਾਹਾ ਸ਼ਾਮਿਲ ਹਨ | ਇਹ ਜੋਸ਼ੀ ਨਗਰ ਦੇ ਰਹਿਣ ਵਾਲੇ ਹਨ | ਪੁਲਿਸ ਅਨੁਸਾਰ ਇਹਨਾਂ ਦੀ ਦੁਕਾਨ ਨੂੰ ਨਗਰ ਨਿਗਮ ਵਲੋਂ ਸੀਲ ਕੀਤਾ ਗਿਆ ਸੀ, ਪਰ ਬਾਅਦ ਵਿਚ ਇਹਨਾਂ ਕਥਿਤ ਦੋਸ਼ੀਆਂ ਨੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਦੁਕਾਨਾਂ ਦੀਆਂ ਸੀਲਾਂ ਨੂੰ ਤੋੜ ਦਿੱਤਾ ਅਤੇ ਕਬਜ਼ਾ ਕਰ ਲਿਆ, ਜਿਸ 'ਤੇ ਪੁਲਿਸ ਵਲੋਂ ਇਹ ਮਾਮਲਾ ਦਰਜ ਕੀਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਥਾਣਾ ਦੁੱਗਰੀ ਦੀ ਪੁਲਿਸ ਨੇ ਵੀ ਨਗਰ ਨਿਗਮ ਵਲੋਂ ਲਗਾਈਆਂ ਗਈਆਂ ਸੀਲਾਂ ਤੋੜਨ ਦੇ ਮਾਮਲੇ ਵਿਚ ਜਾਇਦਾਦਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ ਵਿਚ ਕਿੰਗਸ ਗੈੱਸਟ ਹਾਊਸ ਨਿਊ ਭਾਈ ਰਣਧੀਰ ਸਿੰਘ ਨਗਰ, ਵਰਮਾ ਕਰਿਆਨਾ ਸਟੋਰ ਦਾ ਮਾਲਕ, ਤਜਿੰਦਰ ਕੁਮਾਰ ਗੁਪਤਾ ਗਾਬਾ ਕੰਪਨੀ ਦੇ ਮਾਲਕ ਅਤੇ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਹਾਲ ਦੀ ਘੜੀ ਇਹਨਾਂ ਮਾਮਲਿਆਂ ਵਿਚ ਵੀ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਈ.ਡੀ. ਵਲੋਂ ਐਲਵਿਸ਼ ਯਾਦਵ ਤੇ ਫਾਜ਼ਿਲਪੁਰੀਆ ਖ਼ਿਲਾਫ਼ ਦੋਸ਼ ਪੱਤਰ ਦਾਇਰ ਅਗਲੀ ਖ਼ਬਰ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਹੋਏ ਵੱਖ-ਵੱਖ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।