ਲੁਧਿਆਣਾ, 16 ਅਕਤੂਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀਆਂ ਬੀ.ਸੀ.ਏ. ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਮਈ 2025 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਕਰਵਾਈ ਗਈ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰÏਸ਼ਨ ਕੀਤਾ ¢ ਕੰਚਨ ਨੇ 8.58 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦਸਵਾਂ ਸਥਾਨ ਹਾਸਲ ਕੀਤਾ ¢ ਅਮਨ ਨੇ 8.42 ਐਸ.ਜੀ.ਪੀ. ਨਾਲ ਕਾਲਜ ਵਿਚ ਦੂਜਾ ਸਥਾਨ ਅਤੇ ਅਰਚਨਾ ਕੁਮਾਰੀ ਨੇ 8.38 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ¢ ਕਾਲਜ ਦੇ ਪ੍ਰਧਾਨ ਸਵਰਨ ਸਿੰਘ ਜੀ, ਸਕੱਤਰ ਗੁਰਬਚਨ ਸਿੰਘ ਪਾਹਵਾ, ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਅਤੇ ਪਿ੍ੰਸੀਪਲ ਡਾ. ਕਿਰਨਦੀਪ ਕÏਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ ¢