19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਕਲਪਨਾ ਚੌਹਾਨ ਵਾਸੀ ਨੇੜੇ ਪੀ.ਏ.ਯੂ. ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਅਭਿਸ਼ੇਕ ਵਰਮਾ, ਸ਼ਾਮ ਲਾਲ, ਸ਼ਮਾ ਵਰਮਾ ਅਤੇ ਕਿ੍ਸ਼ਮਾ ਵਰਮਾ ਖਿਲਾਫ ਕੇਸ ਦਰਜ ਕੀਤਾ ਹੈ | ਇਹ ਸਾਰੇ ਅਗਨ ਨਗਰ ਦੇ ਰਹਿਣ ਵਾਲੇ ਹਨ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਅਭਿਸ਼ੇਕ ਵਰਮਾ ਨਾਲ ਦੋ ਸਾਲ ਪਹਿਲਾਂ ਹੋਈ ਸੀ, ਪਰ ਬਾਅਦ ਵਿਚ ਇਨ੍ਹਾਂ ਕਥਿਤ ਦੋਸ਼ੀਆਂ ਵੱਲੋਂ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਸ਼ਿਕਾਇਤ ਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ |
ਸ਼ੱਕੀ ਹਾਲਾਤ 'ਚ ਨਬਾਲਗ ਵਰਗਲਾਈ
ਪੁਲਿਸ ਨੇ ਦੇਵ ਕਿਸ਼ੋਰ ਵਾਸੀ ਸੀਲੋਂ ਖੁਰਦ ਦੀ ਸ਼ਿਕਾਇਤ 'ਤੇ ਅਭਿਸ਼ੇਕ ਵਾਸੀ ਸੰਗੋਵਾਲ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉੱਤੇ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਨਾਬਾਲਗ ਲੜਕੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਸਿਮਰਨ ਪੈਲਸ ਨੇੜਿਓਾ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਸ਼ਰਾਬ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ | ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਜਦੋਂ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਵੱਲੋਂ ਕਾਰ ਤਾਂ ਰੋਕ ਲਈ ਪਰ ਆਪ ਫਰਾਰ ਹੋ ਗਿਆ | ਕਾਰ ਦੀ ਤਲਾਸ਼ੀ ਲੈਣ ਉਪਰੰਤ ਪੁਲਿਸ ਨੇ ਇਹ ਬੋਤਲਾਂ ਬਰਾਮਦ ਕੀਤੀਆਂ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਮੋਤੀ ਨਗਰ ਤੋਂ ਵੀ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਪਰ ਇੱਥੇ ਵੀ ਕਾਰ ਦਾ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ | ਪੁਲਿਸ ਵੱਲੋਂ ਇਨ੍ਹਾਂ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |
ਨਸ਼ਾ ਕਰਦੇ ਕਾਬੂ
ਪੁਲਿਸ ਨੇ ਮੋਤੀ ਨਗਰ ਇਲਾਕੇ 'ਚੋਂ ਵਿਨੋਦ ਕੁਮਾਰ ਵਾਸੀ ਈ.ਡਬਲਯੂ.ਐਸ. ਕਾਲੋਨੀ ਅਤੇ ਰਵੀ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਨੂੰ ਕਾਬੂ ਕੀਤਾ ਹੈ | ਇਹ ਕਥਿਤ ਦੋਸ਼ੀ ਝੁੱਗੀਆਂ ਨੇੜੇ ਬੈਠ ਕੇ ਨਸ਼ਾ ਕਰ ਰਹੇ ਸਨ |
ਜਾਇਦਾਦ ਦੇ ਮਾਮਲੇ 'ਚ ਧੋਖਾਧੜੀ
ਪੁਲਿਸ ਨੇ ਸਰਿਤਾ ਤਿਵਾੜੀ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ 'ਤੇ ਕੁਸਮ, ਅਨਮੋਲ ਅਤੇ ਆਸਰਾ ਥੋਰ ਵਾਸੀ ਚੰਡੀਗੜ੍ਹ ਰੋਡ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵੀ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 54 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮਾਜ ਦਾ ਮੁਢਲਾ ਫ਼ਰਜ਼-ਡਾ. ਰਮਨਦੀਪ ਕੌਰ <br/> ਅਗਲੀ ਖ਼ਬਰ ਗਾਇਕ ਰਣਜੀਤ ਬਾਵਾ ਦੀ ਨਾਈਟ ਨਾਲ ਸਮਾਪਤ ਹੋਇਆ ਸਾਰਸ ਮੇਲਾ 2025 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।