19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥਿਆਂ ਨੇ ਭਰੀਆਂ ਹਾਜ਼ਰੀਆਂ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਬੈਨੀਪਾਲ, ਹਰਪਾਲ ਸਿੰਘ ਖਾਲਸਾ ਤੇ ਹੋਰ ਅਤੇ ਸੰਗਤਾਂ 'ਚ ਇੰਦਰਜੀਤ ਸਿੰਘ ਮੱਕੜ | ਤਸਵੀਰਾਂ : ਸੇਵਕ ਸਿੰਘ <br/> 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ 'ਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ ) ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਭਰਨ ਲਈ ਆਏ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਨਾਮ ਸਿਮਰਨ ਦੀ ਸਾਧਨਾ, ਗੁਰਬਾਣੀ ਕੀਰਤਨ ਦੇ ਗਾਇਨ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜ ਕੇ ਮਨੁੱਖ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਨੇ ਪੰਥ ਦੇ ਮਹਾਨ ਪ੍ਰਚਾਰਕ ਭਾਈ ਜਸਬੀਰ ਸਿੰਘ ਖੰਨੇ ਵਾਲਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਕਿਹਾ ਕਿ ਭਾਈ ਸਾਹਿਬ ਕੇਵਲ ਇੱਕ ਚੰਗੇ ਪ੍ਰਚਾਰਕ ਹੀ ਨਹੀਂ ਸਨ, ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਸ਼ਖਸੀਅਤ ਸਨ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਲਾਨਾ ਗੁਰਮਤਿ ਸਮਾਗਮ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮਿ੍ਤਸਰ ਅਤੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸ਼ਬਦੀ ਜਥਿਆਂ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ ), ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਤੇ ਉਨ੍ਹਾਂ ਦੇ ਸਾਥੀਆਂ ਅਤੇ ਸੁਰਿੰਦਰ ਸਿੰਘ ਚੌਹਾਨ, ਕੁਲਵਿੰਦਰ ਸਿੰਘ ਬੈਨੀਪਾਲ ਵੱਲੋਂ ਸਾਂਝੇ ਤੌਰ 'ਤੇ ਸਮੂਹ ਕੀਰਤਨੀ ਜਥਿਆਂ ਦੇ ਮੈਬਰਾਂ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਜਸਵੰਤ ਸਿੰਘ ਪਰਵਾਨਾ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਗਵਾਨ ਸਿੰਘ ਜੌਹਲ ਨੇ ਨਿਭਾਈ | ਗੁਰਮਤਿ ਸਮਾਗਮ 'ਚ ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ, ਹਰਪ੍ਰੀਤ ਸਿੰਘ ਡੰਗ, ਬਲਵਿੰਦਰ ਸਿੰਘ ਭੁੱਲਰ, ਇੰਦਰਜੀਤ ਸਿੰਘ ਗੋਲਾ, ਜਗਜੀਤ ਸਿੰਘ ਮੱਕੜ, ਅਮਰਜੀਤ ਸਿੰਘ ਟੈਕਸਲਾ, ਹਰਪ੍ਰੀਤ ਸਿੰਘ ਗੁਰਮ, ਰਣਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਛਾਪਾ, ਤੇਜਿੰਦਰਪਾਲ ਸਿੰਘ, ਇੰਦਰਬੀਰ ਸਿੰਘ ਬੱਤਰਾ, ਡਾ. ਨਾਗਪਾਲ ਬਠਿੰਡਾ, ਸਤਪਾਲ ਸਿੰਘ ਬੇਦੀ, ਮੇਜਰ ਹਰਬਖਸ਼ ਸਿੰਘ, ਨਵਜੋਤ ਸਿੰਘ, ਅਵਤਾਰ ਸਿੰਘ ਮਿੱਢਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੇਸ਼ ਪਰਤੇ <br/> ਅਗਲੀ ਖ਼ਬਰ ਮਠਿਆਈਆਂ ਸਮੇਤ ਖਾਧ ਪਦਾਰਥਾਂ ਦੀ ਜਾਂਚ ਕਰ ਕੇ ਆਪਣੀ ਜ਼ਿੰਮੇਵਾਰੀ ਨਿਭਾਵੇ ਸਿਹਤ ਵਿਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।