19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਾਂਗਰਸੀ ਆਗੂ ਅਮੇਠੀ ਤੋਂ ਮੈਂਬਰ ਪਾਰਲੀਮੈਂਟ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲੇ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦਿਨ-ਬ-ਦਿਨ ਮਜ਼ਬੂਤੀ ਵੱਲ ਵਧਦੀ ਜਾ ਰਹੀ ਹੈ ਅਤੇ ਲੋਕ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ | ਇਹ ਪ੍ਰਗਟਾਵਾ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਹਲਕਾ ਦੱਖਣੀ ਤੋਂ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ ਤੇ ਸੀਨੀਅਰ ਕਾਂਗਰਸੀ ਆਗੂ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ, ਗੋਲਡੀ ਤੇ ਲਖਵਿੰਦਰਪਾਲ ਸਿੰਘ ਨੇ ਅਮੇਠੀ ਤੋਂ ਮੈਂਬਰ ਪਾਰਲੀਮੈਂਟ ਕਿਸ਼ੋਰੀ ਲਾਲ ਸ਼ਰਮਾ ਦੇ ਜਨਮ ਦਿਨ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਕੀਤਾ | ਇਸ ਮੌਕੇ ਕਲਿਆਣ ਸਿੰਘ ਗਾਂਧੀ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਵੀ ਮੌਕੇ 'ਤੇ ਮੌਜੂਦ ਸਨ | ਇਸ ਮੌਕੇ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਨੇ ਕਿਹਾ ਕਿ ਕਿਸ਼ੋਰ ਲਾਲ ਸ਼ਰਮਾ ਬੜੇ ਸੂਝਵਾਨ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਆਏ ਦਿਨ ਮਜ਼ਬੂਤੀ ਵੱਲ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ ਸੂਬੇ ਵਿਚ ਕਾਂਗਰਸੀ ਵਰਕਰ ਘਰ ਘਰ ਤੱਕ ਕਾਂਗਰਸ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ |

ਪਿਛਲੀ ਖ਼ਬਰ ਲੁਧਿਆਣਾ 'ਚ ਦੋ ਕਾਰਾਂ ਨੂੰ ਲੱਗੀ ਅੱਗ ਅਗਲੀ ਖ਼ਬਰ ਪੰਜਾਬ ਬ੍ਰਾਹਮਣ ਕਲਿਆਣ ਬੋਰਡ ਤੇ ਸਰਵ ਬ੍ਰਾਹਮਣ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।