19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਲੁਧਿਆਣਾ 'ਚ ਦੋ ਕਾਰਾਂ ਨੂੰ ਲੱਗੀ ਅੱਗ

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਦਰੇਸੀ ਗਰਾਊਾਡ ਨਜ਼ਦੀਕ ਦੋ ਖੜੀਆਂ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ | ਅੱਗ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ ¢ ਅੱਗ ਲੱਗਣ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ, ਪਰ ਜਦ ਤੱਕ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚਿਆ, ਉਦੋਂ ਤੱਕ ਦੋਵੇਂ ਹੀ ਕਾਰਾਂ ਸੜ ਕੇ ਸੁਆਹ ਹੋ ਗਈਆਂ ¢ ਇਸ ਮੌਕੇ ਮੌਜੂਦ ਲੋਕਾਂ ਦੇ ਮੁਤਾਬਿਕ ਪਾਰਕਿੰਗ 'ਚ ਖੜੀ ਇਕ ਆਲਟੋ ਕਾਰ 'ਚੋਂ ਧੂਆਂ ਨਿਕਲਿਆ ਤੇ ਦੇਖਦੇ ਹੀ ਦੇਖਦੇ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਨਜ਼ਦੀਕ ਖੜੀ ਸਵਿਫਟ ਕਾਰ ਵੀ ਪੂਰੀ ਤਰੀਕੇ ਨਾਲ ਅੱਗ ਦੀ ਲਪੇਟ 'ਚ ਆ ਗਈ ਅਤੇ ਦੋਹਾਂ ਹੀ ਕਾਰਾਂ ਸੜ ਕੇ ਸੁਆਹ ਹੋ ਗਈਆਂ ¢ ਉੱਥੇ ਹੀ ਕੁਝ ਲੋਕਾਂ ਨੇ ਸ਼ੰਕਾ ਜਤਾਈ ਹੈ ਕਿ ਪਾਰਕਿੰਗ 'ਚ ਪਏ ਕੂੜੇ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾਈ ਗਈ ਹੈ, ਜਿਸ ਕਾਰਨ ਗੱਡੀਆਂ ਨੂੰ ਅੱਗ ਲੱਗੀ ਹੈ ¢ ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਵੀ ਮÏਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਦੌਰਾਨ ਨਿਗਮ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਤੰਗ ਪੇ੍ਰਸ਼ਾਨ ਕਰਨਾ ਬੰਦ ਕਰੇ- ਯਸ਼ਪਾਲ <br/> ਅਗਲੀ ਖ਼ਬਰ ਕਾਂਗਰਸੀ ਆਗੂ ਅਮੇਠੀ ਤੋਂ ਮੈਂਬਰ ਪਾਰਲੀਮੈਂਟ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।