19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਪਰਾਸ਼ਰ ਵਲੋਂ ਪਾਣੀ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰੋਜੈਕਟਾਂ ਦਾ ਉਦਘਾਟਨ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ(ਡਾ. ਤਰਲੋਚਨ ਸਿੰਘ)-ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਵਾਰਡ ਨੰਬਰ 74 ਵਿਚ ਲਛਮਣ ਨਗਰ ਅਤੇ ਨਿਰੰਕਾਰੀ ਮੁਹੱਲਾ ਵਿਚ ਪਾਣੀ ਸਪਲਾਈ ਲਾਈਨਾਂ ਵਿਛਾਉਣ ਲਈ ਲਗਭਗ 23.80 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ¢ ਲਛਮਣ ਨਗਰ ਵਿਚ ਲਗਭਗ 14.29 ਲੱਖ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਦੋਂ ਕਿ ਨਿਰੰਕਾਰੀ ਮੁਹੱਲੇ ਵਿਚ ਪਾਣੀ ਸਪਲਾਈ ਲਾਈਨਾਂ ਲਗਭਗ 9.51 ਲੱਖ ਰੁਪਏ ਦੀ ਲਾਗਤ ਨਾਲ ਵਿਛਾਈਆਂ ਜਾ ਰਹੀਆਂ ਹਨ¢ ਇਸ ਮÏਕੇ ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿਚ ਵਿਛਾਈਆਂ ਗਈਆਂ ਪੁਰਾਣੀਆਂ ਪਾਣੀ ਸਪਲਾਈ ਲਾਈਨਾਂ ਸਮੇਂ ਦੇ ਨਾਲ ਖ਼ਰਾਬ ਹੋ ਗਈਆਂ ਸਨ ਜਿਸ ਕਾਰਨ ਵਸਨੀਕਾਂ ਨੂੰ ਪਾਣੀ ਸਪਲਾਈ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ¢ ਇਸ ਮੁੱਦੇ ਨੂੰ ਹੱਲ ਕਰਨ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਗਿਆ ਹੈ ¢ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਟਿਕਾਊ ਵਿਕਾਸ ਲਈ ਵਚਨਬੱਧ ਹੈ | ਹਲਕਾ ਕੇਂਦਰੀ ਵਿਚ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ¢ ਉਹ ਵਸਨੀਕਾਂ ਤੋਂ ਫੀਡ ਬੈਕ ਵੀ ਲੈ ਰਹੇ ਹਨ ਅਤੇ ਵਸਨੀਕਾਂ ਨੂੰ ਹਰ ਪਹਿਲੂ ਤੋਂ ਰਾਹਤ ਪ੍ਰਦਾਨ ਕਰਨ ਲਈ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ¢

ਪਿਛਲੀ ਖ਼ਬਰ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਮੁਫ਼ਤ ਜਾਂਚ ਕੈਂਪ ਸਮਾਪਤ <br/> ਅਗਲੀ ਖ਼ਬਰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸੰਬੰਧੀ ਸਰਵੇ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।