ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਸਲੇਮ ਟਾਬਰੀ ਲੁਧਿਆਣਾ ਵਲੋਂ ਸ਼ਿਵ ਮੰਦਰ ਰੋਡ ਖੰਨਾ ਵਿਖੇ ਲਗਾਏ ਤਿੰਨ ਦਿਨਾਂ ਐਕਿਊਪੰਕਚਰ ਮੈਡੀਕਲ ਕੈਂਪ ਦੇ ਆਖਰੀ ਦਿਨ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਹਸਪਤਾਲ ਪ੍ਰਬੰਧਕਾਂ ਵਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਡਾ. ਕੇ.ਐਲ. ਪ੍ਰਣਾਮੀ, ਅਸ਼ਵਨੀ ਵਰਮਾ ਅਤੇ ਐਡਵੋਕੇਟ ਗੁਰਜੋਤ ਕੌਰ ਮਾਂਗਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ 50 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਅਤੇ ਇਹ ਕੈਂਪ ਅੰਤਰਰਾਸ਼ਟਰੀ ਆਜ਼ਾਦੀ ਸੈਨਾਨੀ ਡਾ. ਦੁਆਰਕਾਨਾਥ ਕੋਟਨਿਸ ਅਤੇ ਡਾ. ਵਿਜੈ ਕੁਮਾਰ ਬਾਸੂ ਦੀ ਯਾਦ ਵਿਚ ਲਗਾਇਆ ਗਿਆ ਹੈ | ਕੈਂਪ ਦੇ ਤਿੰਨੇ ਦਿਨ ਡਾ. ਰਘੁਵੀਰ ਸਿੰਘ, ਡਾ. ਸੰਦੀਪ ਚੋਪੜਾ, ਡਾ. ਬਲਜਿੰਦਰ ਢਿੱਲੋਂ, ਡਾ. ਕੇ.ਐਲ. ਪ੍ਰਣਾਮੀ ਆਦਿ ਨੇ ਆਪਣੀਆਂ ਮੁਫ਼ਤ ਸੇਵਾਵਾਂ ਦਿੱਤੀਆਂ | ਕੈਂਪ ਵਿਚ ਲਗਭਗ 430 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ | ਕੈਂਪ ਨੂੰ ਕਾਮਯਾਬ ਬਣਾਉਣ ਵਿਚ ਮਨਪ੍ਰੀਤ ਕਪਿਲੇਸ਼, ਮਨਪ੍ਰੀਤ, ਮਨੀਸ਼ਾ, ਗਗਨ ਭਾਟੀਆ, ਰਵਦੀਪ ਕੌਰ, ਅਲੀਸ਼ਾ, ਗਗਨਦੀਪ, ਇੰਦਰਜੀਤ, ਦਲਜੀਤ, ਪੱਲਵੀ ਆਦਿ ਨੇ ਵਿਸ਼ੇਸ਼ ਯੋਗਦਾਨ ਦਿੱਤਾ |