ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਪੁਲਿਸ ਵਲੋਂ ਨਿਸ਼ਚਿਤ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਦੀਵਾਲੀ ਵਾਲੇ ਦਿਨ ਲੋਕ ਰਾਤ ਨੂੰ 8 ਤੋਂ 10 ਵਜੇ ਤੱਕ ਪਟਾਖੇ ਚਲਾ ਸਕਣਗੇ, ਜਦ ਕਿ ਗੁਰਪੁਰਬ ਵਾਲੇ ਦਿਨ ਲੋਕਾਂ ਨੂੰ ਸਵੇਰੇ 4 ਤੋਂ 5 ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ |