01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੇਂਦਰੀ ਜੇਲ੍ਹ 'ਚੋਂ ਫ਼ਰਾਰ ਹੋਏ ਬੰਦੀ ਦੇ ਮਾਮਲੇ ਵਿਚ ਤਿੰਨ ਮੁਲਾਜ਼ਮ ਮੁਅੱਤਲ

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚੋਂ ਤਿੰਨ ਦਿਨ ਪਹਿਲਾਂ ਫ਼ਰਾਰ ਹੋਏ ਰਾਹੁਲ ਨਾਮੀ ਬੰਦੀ ਦੇ ਮਾਮਲੇ 'ਚ ਅਧਿਕਾਰੀਆਂ ਵਲੋਂ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ | ਇਨ੍ਹਾਂ ਮੁਲਾਜ਼ਮਾਂ 'ਚ ਦੋ ਵਾਰਡਨ ਤੇ ਇਕ ਸੀ. ਸੀ. ਟੀ. ਵੀ. ਕੈਮਰਾ ਆਪਰੇਟਰ ਦੱਸਿਆ ਜਾ ਰਿਹਾ ਹੈ | ਹਾਲ ਦੀ ਘੜੀ ਰਾਹੁਲ ਦਾ ਕਿਧਰੇ ਪਤਾ ਨਹੀਂ ਲੱਗਾ ਹੈ | ਉਹ ਪਿਛਲੇ ਸਾਲ ਕੇਂਦਰੀ ਜੇਲ੍ਹ ਵਿਚ ਆਇਆ ਸੀ ਤੇ ਇਕ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਸੀ | ਪੁਲਿਸ ਤੇ ਜੇਲ੍ਹ ਅਧਿਕਾਰੀਆਂ ਵਲੋਂ ਉਸ ਦੇ ਵੇਰਵੇ ਸੂਬੇ ਭਰ ਦੇ ਪੁਲਿਸ ਥਾਣਿਆਂ ਨੂੰ ਭੇਜ ਦਿੱਤੇ ਹਨ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹੁਲ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ <br/> ਅਗਲੀ ਖ਼ਬਰ ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਪੁਲਿਸ ਨੇ ਕੀਤਾ ਨਿਸ਼ਚਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।