ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਸ਼ਵਕਰਮਾ ਕਾਲੋਨੀ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਅਜੇ ਕੁਮਾਰ ਵਜੋਂ ਕੀਤੀ ਗਈ ਹੈ | ਅਜੇ ਕੁਮਾਰ ਆਪਣੇ ਦੋਸਤ ਜਤਿੰਦਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ, ਜਦੋਂ ਉਹ ਵਿਸ਼ਵਕਰਮਾ ਕਾਲੋਨੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ 'ਤੇ ਉਹ ਗੰਭੀਰ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਅਜੇ ਕੁਮਾਰ ਦਮ ਤੋੜ ਗਿਆ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਦੋਸ਼ੀ ਚਾਲਕ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਵਲੋਂ ਦੋਸ਼ੀ ਚਾਲਕ ਦਾ ਪਤਾ ਲਗਾਉਣ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |