ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਨਬਾਲਗ ਲੜਕੀ ਦੀ ਮਾਲਕ ਮਕਾਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਰਾਮ ਚੰਦਰ ਵਾਸੀ ਉੱਤਰ ਪ੍ਰਦੇਸ਼ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮਾਡਲ ਦੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਕਿਰਾਏ 'ਤੇ ਰਹਿ ਰਹੀ 17 ਸਾਲ ਦੀ ਲੜਕੀ ਨੇ ਦੱਸਿਆ ਕਿ ਉਸਦਾ ਪਿਤਾ ਪਿਛਲੇ ਕੁਝ ਸਮੇਂ ਤੋਂ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾ ਰਿਹਾ ਹੈ ਅਤੇ ਉਸਨੂੰ ਧਮਕੀਆਂ ਦੇ ਰਿਹਾ ਹੈ, ਜਦੋਂ ਸ਼ਿਕਾਇਤ ਕਰਤਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਜਾ ਰਹੀ ਹੈ | ਪੁਲਿਸ ਵੱਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ |