ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਦਾਦੇ ਤੇ ਚਾਚੇ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸ਼ਿਮਲਾਪੁਰੀ ਦੇ ਰਹਿਣ ਵਾਲੇ ਜਸਕੀਰਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਉਸਦੇ ਦਾਦੇ ਰਾਮ ਸਿੰਘ ਤੇ ਚਾਚਾ ਸਰਬਜੀਤ ਸਿੰਘ ਉਰਫ ਮਨਕੂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਘਰੇਲੂ ਵਿਵਾਦ ਦੱਸਿਆ ਜਾ ਰਿਹਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |