30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਖੇਤੀਬਾੜੀ ਵਿਦਿਆਰਥੀਆਂ ਦਾ ਧਰਨਾ 24ਵੇਂ ਦਿਨ ਵਿਚ ਦਾਖਲ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਜਸਵਿੰਦਰ ਸਿੰਘ)-ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵਲੋਂ ਖੇਤੀਬਾੜੀ ਵਿਭਾਗ ਤੇ ਇਸ ਨਾਲ ਜੁੜੇ ਹੋਰ ਮਹਿਕਮਿਆਂ 'ਚ ਖਾਲੀ ਅਸਾਮੀਆਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ 24ਵੇਂ ਦਿਨ ਵਿਚ ਦਾਖਲ ਹੋ ਗਿਆ | ਐਸੋਸੀਏਸ਼ਨ ਨੇ ਕਿਹਾ ਕਿ ਜਦ ਪੂਰਾ ਪੰਜਾਬ ਤਿਉਹਾਰਾਂ ਦੀਆਂ ਖ਼ੁਸ਼ੀਆਂ ਮਨਾ ਰਿਹਾ ਹੈ, ਖੇਤੀਬਾੜੀ ਵਿਦਿਆਰਥੀ ਯੂਨੀਵਰਸਿਟੀ ਕੈਂਪਸ 'ਚ ਸੜਕਾਂ 'ਤੇ ਬੈਠੇ ਆਪਣਾ ਭਵਿੱਖ ਬਚਾਉਣ ਦੀ ਲੜਾਈ ਲੜ ਰਹੇ ਹਨ¢ ਉਨ੍ਹਾਂ ਕਿਹਾ ਕਿ ਤਿਉਹਾਰਾਂ ਤੋਂ ਵਾਂਝੇ ਹੋ ਕੇ ਵੀ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਤੇ ਹੱਕ ਲਈ ਡਟੇ ਹੋਏ ਹਨ | ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਜੇ ਤੱਕ ਨਾ ਹੀ ਸਰਕਾਰ ਵਲੋਂ ਕੋਈ ਸਕਾਰਾਤਮਕ ਜਵਾਬ ਆਇਆ ਹੈ ਤੇ ਨਾ ਹੀ ਕਿਸੇ ਅਧਿਕਾਰੀ ਨੇ ਧਰਨੇ ਸਥਾਨ 'ਤੇ ਆ ਕੇ ਗੱਲਬਾਤ ਕੀਤੀ ਹੈ | ਇਹ ਸਰਕਾਰ ਦੇ ਖੇਤੀਬਾੜੀ ਪ੍ਰਤੀ ਅਣਗਹਿਲੇ ਰਵੱਈਏ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਬਾਗ਼ਬਾਨੀ ਨਾਲ ਜੁੜੀਆਂ ਅਸਾਮੀਆਂ ਸਾਲਾਂ ਤੋਂ ਖ਼ਾਲੀ ਪਈਆਂ ਹਨ ਅਤੇ ਨਵੀਂ ਪੀੜ੍ਹੀ ਦੇ ਵਿਦਿਆਰਥੀ ਬੇਰੁਜ਼ਗਾਰੀ ਦੇ ਸੰਕਟ 'ਚ ਫਸੇ ਹੋਏ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।