29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸਮਾਪਤ <br/>

ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਨ ਸਮੇਂ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਨਾਲ ਹਰਪਾਲ ਸਿੰਘ ਖਾਲਸਾ, ਮਨਿੰਦਰ ਸਿੰਘ ਆਹੂਜਾ ਤੇ ਹੋਰ | ਤਸਵੀਰਾਂ : ਸੇਵਕ ਸਿੰਘ <br/> 18-10-2025
ਲੁਧਿਆਣ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਆਪਣਾ ਸਮੁੱਚਾ ਜੀਵਨ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ 'ਚ ਲਗਾ ਕੇ ਸੇਵਾ ਤੇ ਸਿਮਰਨ ਦੀ ਇੱਕ ਅਜਿਹੀ ਮਿਸਾਲ ਕਾਇਮ ਕੀਤੀ, ਜੋ ਕਿ ਸਮੁੱਚੀ ਸਦੀਵੀ ਤੌਰ 'ਤੇ ਯਾਦ ਰੱਖੇਗੀ | ਇਹ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ | ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਵੱਲੋਂ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ | ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਬੁਲਾਰੇ ਸ. ਭਗਵਾਨ ਸਿੰਘ ਜੌਹਲ ਨੇ ਆਪਣੇ ਸੰਬੋਧਨ ਵਿਚ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਕਿਹਾ ਕਿ ਉਨ੍ਹਾਂ ਵਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ 'ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਸੀ | ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਸਮਾਪਤੀ ਮੌਕੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਹਰਪਾਲ ਸਿੰਘ ਖਾਲਸਾ (ਖਾਲਸਾ ਫਰਨੀਚਰ ਵਾਲੇ), ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਾਂਝੇ ਤੌਰ 'ਤੇ ਸਮੂਹ ਕੀਰਤਨੀ ਜਥਿਆਂ ਦੇ ਮੈਂਬਰਾਂ ਨੂੰ ਸਿਰਪਾਓ ਭੇਟ ਕੀਤੇ | ਇਸੇ ਤਰ੍ਹਾਂ ਪ੍ਰਬੰਧਕਾਂ ਵਲੋ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ 'ਚ ਬਲਬੀਰ ਸਿੰਘ ਭਾਟੀਆ, ਮਨਿੰਦਰ ਸਿੰਘ ਆਹੂਜਾ, ਹਰਵਿੰਦਰ ਸਿੰਘ ਕੋਹਲੀ, ਜਗਜੀਤ ਸਿੰਘ ਮੱਕੜ, ਰਣਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਛਾਪਾ, ਅਵਤਾਰ ਸਿੰਘ ਮਿੱਢਾ, ਮਨਮੋਹਨ ਸਿੰਘ, ਕਰਨੈਲ ਸਿੰਘ, ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ ਗੁਰਮ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 21 ਨੂੰ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।