29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਟੋ ਪਾਰਟਸ ਮੈਨੂੰ: ਐਸੋ: ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਨਵ-ਨਿਯੁਕਤ ਜੀ. ਐਮ. ਸੋਹੀ ਦਾ ਸਨਮਾਨ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਜਤਿੰਦਰ ਭੰਬੀ)-ਆਟੋ ਪਾਰਟਸ ਮੈਨੰੂਫੈਕਚਰਰਜ਼ ਐਸੋਸੀਏਸ਼ਨ (ਏ. ਪੀ. ਐਮ. ਏ.) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਕਾਹਲੋਂ ਨੇ ਅੰਗਦ ਸਿੰਘ ਸੋਹੀ ਦਾ ਸਵਾਗਤ ਕੀਤਾ, ਜਿਨ੍ਹਾਂ ਨੂੰ ਹੁਣ ਜ਼ਿਲ੍ਹਾ ਉਦਯੋਗ ਕੇਂਦਰ (ਡੀ. ਆਈ. ਸੀ.) ਲੁਧਿਆਣਾ ਵਿਖੇ ਜੀ. ਐਮ. ਵਜੋਂ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਨੇ ਤੁਰੰਤ ਚਾਰਜ ਸੰਭਾਲ ਲਿਆ ਹੈ | ਕਾਹਲੋਂ ਨੇ ਜੀ. ਐਮ. ਅੰਗਦ ਸਿੰਘ ਸੋਹੀ ਦਾ ਸਨਮਾਨ ਕਰਦਿਆਂ ਕਿਹਾ ਕਿ ਉਹ ਬਹੁਤ ਮਿਹਨਤੀ ਤੇ ਇਮਾਨਦਾਰ ਅਧਿਕਾਰੀ ਹਨ, ਅਜਿਹੇ ਅਧਿਕਾਰੀਆਂ ਦਾ ਸਭ ਨੂੰ ਸਨਮਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੰਗਦ ਸਿੰਘ ਸੋਹੀ ਦੀ ਯੋਗ ਅਗਵਾਈ ਹੇਠ ਪੰਜਾਬ ਉਦਯੋਗ ਜ਼ਰੂਰ ਕਈ ਗੁਣਾ ਵਧੇਗਾ | ਉਨ੍ਹਾਂ ਹੜ੍ਹਾਂ ਦੌਰਾਨ ਪੰਜਾਬ 'ਚ ਕੀਤੇ ਗਏ ਰਾਹਤ ਕਾਰਜਾਂ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਮੌਕੇ ਉਪ ਪ੍ਰਧਾਨ ਜੇ. ਐਮ. ਸ਼ਰਮਾ, ਵਿੱਤ ਸਕੱਤਰ ਸੋਹਣ ਸਿੰਘ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਤੇ ਭੋਲਾ ਝਾਅ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਟੇਟ ਕਰਾਟੇ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।