ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਲੋਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਸੈਮੀਨਾਰ ਤੇ ਕਵੀ ਦਰਬਾਰ 18 ਅਕਤੂਬਰ, ਦਿਨ ਸ਼ਨੀਚਰਵਾਰ ਨੂੰ ਸਵੇਰੇ 10.00 ਵਜੇ ਤੋਂ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੈਮੀਨਾਰ ਅਤੇ ਕਵੀ ਦਰਬਾਰ ਦੀ ਪ੍ਰਧਾਨਗੀ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਕਰਨਗੇ | ਮੁੱਖ ਮਹਿਮਾਨ ਪਿ੍ੰਸੀਪਲ ਇੰਦਰਜੀਤ ਕੌਰ ਮੇਅਰ ਨਗਰ ਨਿਗਮ, ਵਿਸ਼ੇਸ਼ ਮਹਿਮਾਨ ਅਮਰਜੀਤ ਸਿੰਘ ਟਿੱਕਾ ਅਤੇ ਡਾ. ਸੰਦੀਪ ਸ਼ਰਮਾ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਹੋਣਗੇ | ਕਵੀ ਦਰਬਾਰ ਵਿਚ ਨਾਮਵਰ ਕਵੀ ਆਪਣੀਆਂ ਰਚਨਾਵਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ | ਇਹ ਜਾਣਕਾਰੀ ਡਾ. ਹਰੀ ਸਿੰਘ ਜਾਚਕ ਸਕੱਤਰ ਸਾਹਿੱਤਿਕ ਸਰਗਰਮੀਆਂ ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਨੇ ਦਿੱਤੀ |