29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਧਾਨ ਪੰਕਜ ਮਹਿਮੀ ਨੂੰ ਟੋਲ ਪਲਾਜ਼ਾ ਵਰਕਰਾਂ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 18-10-2025
ਲਾਡੋਵਾਲ, 17 ਅਕਤੂਬਰ (ਬਲਬੀਰ ਸਿੰਘ ਰਾਣਾ)-ਟੋਲ ਪਲਾਜ਼ਾ ਲਾਡੋਵਾਲ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਵਰਕਰਾਂ ਵਲੋਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਪੰਕਜ ਮਹਿਮੀ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਪੰਕਜ ਮਹਿਮੀ ਨੇ ਦੱਸਿਆ ਕਿ ਉਹ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਮੈਂਬਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਾਉਣ ਲਈ ਹਰ ਸੰਭਵ ਯਤਨ ਕਰਣਗੇ, ਤਾਂ ਜੋ ਵਰਕਰਾਂ ਨੂੰ ਡਿਊਟੀ ਦੌਰਾਨ ਕੋਈ ਦਿੱਕਤ ਪਰੇਸ਼ਾਨੀ ਨਾ ਆਵੇ | ਪ੍ਰਧਾਨ ਮਹਿਮੀ ਨੇ ਕਿਹਾ ਕਿ ਉਹ ਯੂਨੀਅਨ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ ਅਤੇ ਵਰਕਰਾਂ ਦੀਆਂ ਪਈਆਂ ਅਧੂਰੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਸਟੇਟ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਸਟੇਟ ਬਾਡੀ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਨਾਲ ਹਰ ਪਲ ਨਾਲ ਖੜੀ ਹੈ ਅਤੇ ਸਟੇਟ ਬਾਡੀ ਵਰਕਰ ਦੀ ਬਿਹਤਰੀ ਲਈ ਲਾਡੋਵਾਲ ਵਰਕਰ ਯੂਨੀਅਨ ਦੇ ਨਾਲ ਮਿਲ ਕੇ ਵਰਕਰਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰੇਗੀ ਤਾਂ ਜੋ ਵਰਕਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਹਕੂਕ ਮਿਲ ਸਕਣ | ਇਸ ਮੌਕੇ ਮੈਨੇਜਰ ਦੁਪਿੰਦਰ ਪਾਲ, ਬਚਿੱਤਰ ਸਿੰਘ, ਮਨਜੀਤ ਸਿੰਘ ਮੀਤਾ, ਸੁਖਪ੍ਰੀਤ ਸਿੰਘ, ਕੁਲਜੀਤ ਸਿੰਘ, ਕੁਲਵਿੰਦਰ ਕੁਮਾਰ, ਮਨਵੀਰ ਸਿੰਘ ਅਤੇ ਰੋਹਤ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੀਸੂ ਉਦਯੋਗ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਆਟੋਮੇਸ਼ਨ ਵਿਚ ਲਿਆ ਰਿਹਾ ਕ੍ਰਾਂਤੀ <br/> ਅਗਲੀ ਖ਼ਬਰ ਪ੍ਰੋ. ਮੋਹਨ ਸਿੰਘ ਯਾਦਗਾਰੀ ਸੈਮੀਨਾਰ ਤੇ ਕਵੀ ਦਰਬਾਰ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।