29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਤੇ ਜਪ ਤਪ ਸਮਾਗਮ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੱਤਕ ਮਹੀਨੇ ਦੀ ਆਰੰਭਤਾ ਤੇ ਜਪ ਤਪ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸ਼ਹਿਯੋਗ ਸਦਕਾ ਕਰਵਾਇਆ | ਸਵੇਰੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਕੱਤਕ ਮਹੀਨੇ ਦੀ ਸੰਗਰਾਂਦ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਬਾਬਾ ਦੀਪ ਸਿੰਘ ਜੀ ਦੀਆਂ ਕੁਰਬਾਨੀਆਂ ਵਾਰੇ ਜਾਣੂੰ ਕਰਵਾਇਆ | ਜਪ ਤਪ ਸਮਾਗਮ ਦੁਪਹਿਰ 12 ਵਜੇ ਆਰੰਭ ਕੀਤਾ, ਜਿਸ 'ਚ ਜਪੁਜੀ ਸਾਹਿਬ ਜੀ ਦੇ ਪੰਜ ਪਾਠ, ਚੌਪਈ ਸਾਹਿਬ ਦੇ 2 ਪਾਠ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਬਾਬਾ ਦੀਪ ਸਿੰਘ ਦੇ ਗੁਰਦੁਆਰੇ ਤੋਂ ਬੱਬੂ ਭੈਣਜੀ ਦੇ ਜਥੇ ਨੇ ਕੀਤੇ ਅਤੇ ਬਾਅਦ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਗ੍ਰਾਮ ਦੀਆਂ ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਾਲੀ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਤੇ ਸੰਗਤਾਂ ਨੇ ਭਾਰੀ ਗਿਣਤੀ 'ਚ ਸ਼ਮੂਲੀਅਤ ਕਰਕੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਜਗਮੋਹਨ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸਿਮਰਨ ਕੌਰ, ਅੰਮਿ੍ਤਪਾਲ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤ ਕੌਰ, ਰਵਿੰਦਰ ਕੌਰ ਰਹੈਜਾ, ਬੀਬੀ ਦਵਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ, ਬੀਬੀ ਪਰਮਿੰਦਰ ਕੌਰ, ਨਿਰਮਲ ਕੌਰ ਪਾਇਲ ਅਤੇ ਜਸਵਿੰਦਰ ਕੌਰ ਪਾਇਲ ਰਾਜਨੀਇੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਨੇ ਸੈਂਟਰ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸੀਸੂ ਉਦਯੋਗ ਦੀ ਬਿਹਤਰੀ ਲਈ ਸਮੇਂ-ਸਮੇਂ ਸਿਰ ਆਟੋਮੇਸ਼ਨ ਵਿਚ ਲਿਆ ਰਿਹਾ ਕ੍ਰਾਂਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।