ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ 4 ਵਜੇ ਤੋਂ ਦੁਪਹਿਰ 1.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਨੇ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਬੀਬੀ ਰਣਜੀਤ ਕੌਰ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਬੀਬੀ ਰਣਜੀਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੀਤਮ ਸਿੰਘ, ਹਰਮੋਹਨ ਸਿੰਘ ਸਰਹੱਦੀ, ਜਗਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਮਨਿੰਦਰ ਸਿੰਘ ਆਹੂਜਾ, ਪਰਮਜੀਤ ਸਿੰਘ ਪੰਮੀ, ਗਿਆਨੀ ਗੁਰਮੁੱਖ ਸਿੰਘ, ਜਸਵੀਰ ਸਿੰਘ, ਬੀਬੀ ਹਰਪ੍ਰੀਤ ਕੌਰ, ਬੀਬੀ ਬੱਬਲੀ ਅਤੇ ਮੈਨੇਜਰ ਸਰਵਨ ਸਿੰਘ ਹਾਜ਼ਰ ਸਨ |