ਲਾਡੋਵਾਲ, 17 ਅਕਤੂਬਰ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਦੂਰ ਦੁਰੇਡੇ ਤੋਂ ਪੁੱਜੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ | ਇਸ ਸੰਬੰਧੀ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ 14 ਸ੍ਰੀ ਅਖੰਡ ਪਾਠ ਪ੍ਰਾਰੰਭ ਕੀਤੇ ਗਏ ਹਨ, ਜਿਨ੍ਹਾਂ ਦੀ 17 ਅਕਤੂਬਰ ਨੂੰ ਭੋਗ ਪਾਏ ਜਾਣਗੇ ਤੇ ਕੀਰਤਨ ਦਰਬਾਰ ਵੀ ਸਜਾਇਆ ਜਾਵੇਗਾ | ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਕਰਨ ਜੋਸ਼ੀ ਆਸਟੇ੍ਰਲੀਆ, ਵਰਿੰਦਰ ਸਿੰਘ ਗੱਗੂਬੂਹਾ, ਗੋਲਡਨਦੀਪ ਸਿੰਘ ਬੀਰਮੀ, ਮਨਜੀਤ ਕੌਰ, ਰਮਨਦੀਪ ਸਿੰਘ ਤੇ ਯਾਦਵਿੰਦਰ ਸਿੰਘ ਯੂ. ਐਸ. ਏ., ਜਸਵਿੰਦਰ ਸਿੰਘ, ਬੀਬੀ ਕਰਮਜੀਤ ਕੌਰ, ਰਜਨੀ ਭੋਲੇਵਾਲ, ਬਲਜਿੰਦਰ ਕੌਰ ਯੂਪੀ, ਅਮਨਦੀਪ, ਸੁਖਬੀਰ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |