28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਲਗਾਏ ਕੈਂਪ 'ਚ 95 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ, ਸਲੇਮ ਟਾਬਰੀ ਵਲੋਂ ਚੀਨ ਅਤੇ ਭਾਰਤੀ ਚਿਕਿਤਸਾ ਮਿਸ਼ਨ ਦੀ 87ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿੰਨ ਦਿਨਾਂ ਐਕਿਊਪੰਕਚਰ ਮੈਡੀਕਲ ਕੈਂਪ ਠਾਠ, ਬੇਗਮਪੁਰਾ ਭੋਰਾ ਸਾਹਿਬ, ਨਾਨਕਸਰ ਕਲੇਰਾਂ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮੁੱਖ ਪ੍ਰਬੰਧਕ ਬਾਬਾ ਜੀਵਾ ਸਿੰਘ, ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਇਕਬਾਲ ਸਿੰਘ ਗਿੱਲ, ਆਈ.ਪੀ.ਐਸ. ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਕੈਂਪ ਵਿਚ ਡਾ. ਰਘੁਵੀਰ ਸਿੰਘ, ਡਾ. ਬਲਜਿੰਦਰ ਢਿੱਲੋਂ, ਡਾ. ਇੰਦਰਜੀਤ ਸਿੰਘ ਆਦਿ ਨੇ ਆਪਣੀਆਂ ਮੁਫ਼ਤ ਸੇਵਾਵਾਂ ਦਿੱਤੀਆਂ | ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਐਕਿਊਪੰਕਚਰ ਇਕ ਐਸੀ ਚਿਕਿਤਸਾ ਪ੍ਰਣਾਲੀ ਹੈ, ਜੋ ਦਵਾਈ ਅਤੇ ਆਪ੍ਰੇਸ਼ਨ ਤੋਂ ਬਿਨਾਂ ਸਰੀਰ ਨੂੰ ਕਿਸੇ ਵੀ ਨਕਾਰਾਤਮਿਕ ਪ੍ਰਭਾਵ ਤੋਂ ਬਚਾਉਂਦੀ ਹੈ ਅਤੇ ਹੋਰ ਇਲਾਜਾਂ ਨਾਲੋਂ ਸਸਤੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਪਿਛਲੇ 50 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਅਜਿਹੇ ਕੈਂਪ ਪੂਰੇ ਭਾਰਤ ਵਿਚ ਲਗਾਏ ਜਾ ਰਹੇ ਹਨ | ਕੈਂਪ ਵਿਚ ਕਮਰ ਦਰਦ, ਰੀੜ੍ਹ ਦੀ ਹੱਡੀ ਦਾ ਦਰਦ, ਸਰਵਾਈਕਲ, ਸਪੌਂਡਿਲਾਈਟਿਸ, ਜੋੜਾਂ ਦੇ ਦਰਦ, ਸਾਹ ਦੀ ਸਮੱਸਿਆ, ਦਮਾ ਆਦਿ ਦੇ ਲਗਭਗ 95 ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਗਿਆ |

ਪਿਛਲੀ ਖ਼ਬਰ ਐਮ. ਕਾਮ ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਕੂਲਾਂ 'ਚ ਬੱਚਿਆਂ ਨੰੂ ਜਾਗਰੂਕ ਕਰ ਰਿਹਾ ਨਗਰ ਨਿਗਮ ਖੁਦ ਬੇਖਬਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।