28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਬੱਗਾ ਵਲੋਂ ਜਲੰਧਰ ਬਾਈਪਾਸ ਨੇੜੇ ਵਾਲੀਬਾਲ ਗਰਾਊਾਡ ਦਾ ਉਦਘਾਟਨ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਜਲੰਧਰ ਬਾਈਪਾਸ ਚੌਕ ਨੇੜੇ ਵਾਲੀਬਾਲ ਖੇਡ ਗਰਾਊਾਡ ਨੂੰ ਖਿਡਾਰੀਆਂ ਲਈ ਅਰਪਿਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਿੱਥੇ ਹਲਕੇ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਨਰੋਈ ਜਵਾਨੀ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਉਹ ਨਾ ਸਿਰਫ਼ ਵਧੀਆ ਖਿਡਾਰੀ ਬਣਨਗੇ, ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਕਿ ਉਹ ਤੰਦਰੁਸਤ ਰਹਿਣਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ | ਉਨ੍ਹਾਂ ਕਿਹਾ ਕਿ ਉਹ ਹਲਕਾ ਉੱਤਰੀ ਦੇ ਨੌਜਵਾਨਾਂ ਦੇ ਸਹਿਯੋਗ ਲਈ ਹਮੇਸ਼ਾ ਤਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਤੇ ਉੱਜਵਲ ਭਵਿੱਖ ਲਈ ਦਿ੍ੜ੍ਹ ਸੰਕਲਪ ਹਨ | ਇਸ ਮੌਕੇ ਕੌਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋਂ, ਹਰਜਿੰਦਰ ਬਾਲੀ, ਕੁਲਦੀਪ ਮੱਕੜ, ਸੀਤਾ ਰਾਮ ਸ਼ੰਕਰ, ਗੁਲਸ਼ਨ ਬੁਟੀ, ਅਨਿਲ ਸ਼ਰਮਾ, ਦਵਿੰਦਰ ਭਾਰਦਵਾਜ, ਹਰੀਸ਼ ਚਿਤਕਾਰਾ, ਕੁਲਦੀਪ ਚਾਵਲਾ, ਲਵਲੀ ਕੁਮਾਰ, ਸੁਰਿੰਦਰ ਰਾਣਾ, ਮੁੰਨਾ ਪੰਡਯਾ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਜੰਗਲਾਤ ਲੱਕੜ ਠੇਕੇਦਾਰ ਤੇ ਸਾਅ ਮਿੱਲਜ਼ ਐਸੋ. ਨੇ ਜੰਗਲਾਤ ਨਿਗਮ ਦੇ ਚੇਅਰਮੈਨ ਨੂੰ ਸਮੱਸਿਆਵਾਂ ਬਾਰੇ ਜਾਣੂ ਕਰਵ... ਅਗਲੀ ਖ਼ਬਰ ਐਮ. ਕਾਮ ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।