19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਤਿਉਹਾਰ ਮੌਕੇ ਟ੍ਰੈਫ਼ਿਕ ਕੰਟਰੋਲ ਕਰਨ ਦੇ ਦਾਅਵੇ ਕੇਵਲ ਕਾਗਜ਼ਾਂ ਤੱਕ ਹੀ ਸੀਮਤ <br/>

ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਟ੍ਰੈਫਿਕ ਪੁਲਿਸ ਵਲੋਂ ਆਵਾਜਾਈ ਸੁਚਾਰੂ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਜ਼ਮੀਨੀ ਪੱਧਰ 'ਤੇ ਹਾਲਾਤ ਬਿਲਕੁਲ ਉਲਟ ਦਿੱਖ ਰਹੇ ਹਨ | ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਟ੍ਰੈਫਿਕ ਜਾਮ ਨੇ ਲੋਕਾਂ ਦੀ ਮੁਸੀਬਤ ਵਧਾ ਦਿੱਤੀ ਹੈ | ਸ਼ਹਿਰ ਦੇ ਮੁੱਖ ਇਲਾਕਿਆਂ ਘੰਟਾ ਘਰ ਰੋਡ, ਪੁਰਾਣੀ ਸਬਜ਼ੀ ਮੰਡੀ ਚੌਕ, ਕਿਤਾਬ ਬਾਜ਼ਾਰ, ਸਾਬਣ ਬਾਜ਼ਾਰ, ਡੰਡੀ ਸਵਾਮੀ ਰੋਡ, ਫੀਲਡ ਗੰਜ, ਸਿਵਲ ਲਾਈਨ, ਮਾਡਲ ਟਾਊਨ ਆਦਿ ਇਲਾਕਿਆਂ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਨੇ ਲੋਕਾਂ ਨੰੂ ਕਰ ਰੱਖਿਆ ਹੈ | ਤਿਉਹਾਰੀਂ ਖਰੀਦਦਾਰੀ ਦੇ ਜੋਸ਼ 'ਚ ਲੋਕ ਸਵੇਰ ਤੋਂ ਹੀ ਬਾਜ਼ਾਰਾਂ 'ਚ ਉਮੜ ਰਹੇ ਹਨ | ਮਠਿਆਈਆਂ, ਬਰਤਨ, ਗਹਿਣੇ ਤੇ ਕੱਪੜਿਆਂ ਦੀਆਂ ਦੁਕਾਨਾਂ 'ਤੇ ਖਰੀਦਦਾਰਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ, ਪਰ ਸੜਕਾਂ 'ਤੇ ਖੜ੍ਹੇ ਵਾਹਨ ਤੇ ਦੁਕਾਨਾਂ ਦੇ ਬਾਹਰ ਦੁਕਾਨਦਾਰਾਂ ਵਲੋਂ ਰੱਖਿਆ ਸਾਮਾਨ ਟ੍ਰੈਫਿਕ ਲਈ ਵੱਡੀ ਮੁਸੀਬਤ ਬਣੇ ਹੋਏ ਹਨ | ਕਈ ਦੁਕਾਨਦਾਰਾਂ ਵਲੋਂ ਬਾਹਰ ਬੈਂਚਾਂ 'ਤੇ ਆਪਣਾ ਸਾਮਾਨ ਵੇਚਿਆ ਜਾ ਰਿਹਾ ਹੈ | ਗਾਹਕ ਸਿੱਧੇ ਸੜਕ 'ਤੇ ਵਾਹਨ ਖੜ੍ਹੇ ਕਰਕੇ ਖਰੀਦਦਾਰੀ ਕਰ ਰਹੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਪੁਲਿਸ ਸ਼ਹਿਰ 'ਚ ਮੌਜੂਦ ਤਾਂ ਹੈ, ਪਰ ਸਿਰਫ਼ ਆਪਣੇ ਨਾਕਿਆਂ 'ਤੇ ਹੀ ਚਲਾਨ ਕੱਟਣ ਤੱਕ ਸੀਮਤ ਰਹਿ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕਿਆਂ 'ਚ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਜਾਮ ਨੰੂ ਲੈ ਕੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਾ ਹੋਣ ਕਰਕੇ ਟ੍ਰੈਫਿਕ ਪ੍ਰਬੰਧ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਦਿਖਾਈ ਦੇ ਰਹੇ ਹਨ | ਦੂਜੇ ਪਾਸੇ ਟ੍ਰੈਫਿਕ ਪੁਲਿਸ ਵਿਭਾਗ ਵਲੋਂ ਕਿਹਾ ਜਾ ਰਿਹਾ ਹੈ ਕਿ ਤਿਉਹਾਰ ਮੌਕੇ ਵਾਧੂ ਟ੍ਰੈਫਿਕ ਕਰਮੀਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਤਾਇਨਾਤ ਕੀਤੇ ਗਏ ਹਨ, ਪਰ ਭੀੜ ਜ਼ਿਆਦਾ ਹੋਣ ਕਾਰਨ ਹਾਲਾਤ 'ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਚੁਨੌਤੀਪੂਰਨ ਹੈ | ਸ਼ਹਿਰਵਾਸੀਆਂ ਨੇ ਮੰਗ ਕੀਤੀ ਹੈ ਕਿ ਟ੍ਰੈਫਿਕ ਪੁਲਿਸ ਵਲੋਂ ਕਾਗਜ਼ੀ ਦਾਅਵਿਆਂ ਦੀ ਬਜਾਏ ਅਸਲ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਦੀਵਾਲੀ ਮੌਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਖਰੀਦਦਾਰਾਂ ਦੀ ਰਹੀ ਭਾਰੀ ਰੌਣਕ <br/> ਅਗਲੀ ਖ਼ਬਰ ਡੋਪ ਟੈੱਸਟ ਦੀਆਂ ਨਕਲੀ ਰਿਪੋਰਟਾਂ ਬਣਾਉਣ ਦੇ ਮਾਮਲੇ 'ਚ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।