20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਭਗਵਾਨ ਵਾਲਮੀਕਿ ਚੌਕ ਦੀ ਕੀਤੀ ਸਥਾਪਨਾ <br/>

ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਿਊ ਯੰਗ ਵਾਲਮੀਕਿ ਫੈਡਰੇਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਡੁਲਗਚ ਦੀ ਅਗਵਾਈ ਵਿਚ ਸਥਾਨਕ ਈ.ਐਸ.ਆਈ. ਹਸਪਤਾਲ ਨੇੜੇ ਭਗਵਾਨ ਵਾਲਮੀਕਿ ਚੌਕ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਅਕਾਲੀ ਦਲ ਦੇ ਹਲਕਾ ਪੱਛਮੀ ਇੰਚਾਰਜ ਪਰਉਪਕਾਰ ਸਿੰਘ ਘੁੰਮਣ ਅਤੇ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਨਰੇਸ਼ ਧੀਂਗਾਨ ਵਲੋਂ ਵੀਰ ਬਲਵਿੰਦਰ ਡੁਲਗਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਵਿਸ਼ੇਸ਼ ਯਤਨਾਂ ਸਦਕਾ ਸਥਾਪਿਤ ਹੋਏ ਭਗਵਾਨ ਵਾਲਮੀਕਿ ਚੌਕ ਲਈ ਸਮੂਹ ਵਾਲਮੀਕਿ ਸਮਾਜ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲ ਗੱਲ ਹੈ ਕਿ ਸ਼ਹਿਰ ਵਿਚ ਭਗਵਾਨ ਵਾਲਮੀਕਿ ਦੇ ਨਾਮ 'ਤੇ ਚੌਕ ਦੀ ਸਥਾਪਨਾ ਕੀਤੀ ਗਈ, ਕਿਉਂਕਿ ਵਾਲਮੀਕਿ ਸਮਾਜ ਦੇ ਆਗੂਆਂ ਵਲੋਂ ਲਗਾਤਾਰ ਲੁਧਿਆਣਾ ਸ਼ਹਿਰ ਵਿਚ ਭਗਵਾਨ ਵਾਲਮੀਕਿ ਚੌਕ ਦੀ ਸਥਾਪਨਾ ਲਈ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਗਮ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ ਪ੍ਰੰਤੂ ਹਰ ਵਾਰ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਮੰਗ ਨੂੰ ਨਹੀਂ ਮੰਨਿਆ ਗਿਆ ਅਤੇ ਪਿਛਲੇ ਸਾਲ ਵੀਰ ਬਲਵਿੰਦਰ ਡੁਲਗਚ ਤੇ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਲੜ ਕੇ ਸਥਾਨਕ ਈ.ਐਸ.ਆਈ. ਹਸਪਤਾਲ ਚੌਕ ਦਾ ਨਾਂਅ ਬਦਲ ਕੇ ਭਗਵਾਨ ਵਾਲਮੀਕਿ ਚੌਕ ਰੱਖ ਦਿੱਤਾ ਗਿਆ ਅਤੇ ਅੱਜ ਇੱਥੇ ਸਤਯ ਚਿੰਨ ਦੀ ਸਥਾਪਨਾ ਕਰਨ ਦੇ ਨਾਲ ਸਮੁੱਚਾ ਵਾਲਮੀਕਿ ਸਮਾਜ ਬਹੁਤ ਜ਼ਿਆਦਾ ਗਰਵ ਮਹਿਸੂਸ ਕਰ ਰਿਹਾ ਹੈ | ਇਸ ਮੌਕੇ ਬਲਵਿੰਦਰ ਡੁਲਗਚ ਤੇ ਉਨ੍ਹਾਂ ਦੀ ਟੀਮ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆਨੰਦ ਰਾਖਸ਼ਸ਼, ਧਰਮਵੀਰ ਅਨਾਰਿਆ, ਸਚਿਨ ਧੀਂਗਾਨ, ਪਵਨ ਚਨਾਲਿਆ, ਜਤਿੰਦਰ ਸਿੰਘ ਖਾਲਸਾ, ਕਾਲੀ ਮੂੰਗ, ਐਡਵੋਕੇਟ ਰਾਹੁਲ ਪੁਹਾਲ, ਮਿੰਕਲ ਬਿਡਲਾ, ਪੱਪੂ ਮਚਲ, ਚਰਨਪਾਲ ਚੰਨਾ, ਅਕਸੇ ਕੁਮਾਰ, ਸੰਮੀ ਸੰਭੂਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਖੇਤੀਬਾੜੀ ਵਿਦਿਆਰਥੀਆਂ ਦਾ ਧਰਨਾ 26ਵੇਂ ਦਿਨ ਵਿਚ ਦਾਖਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।