20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨਾਜਾਇਜ਼ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਗਰੇਵਾਲ ਵਾਸੀ ਪਿੰਡ ਤਲਵਾੜਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਗੌਰਵ ਜੈਨ ਵਾਸੀ ਪਟੇਲ ਨਗਰ, ਚੇਤਨ ਅਤੇ 3 ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਵਿਦੇਸ਼ਾਂ ਤੋਂ ਉਸ ਨੂੰ ਧਮਕੀਆਂ ਭਰੇ ਫ਼ੋਨ ਕਰਵਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸਿਮਰਨਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਰਾਜੂ ਕੁਮਾਰ ਵਾਸੀ ਕਸ਼ਮੀਰ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਤੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ |
ਸਾਮਾਨ ਚੋਰੀ
ਪੁਲਿਸ ਨੇ ਮਨੋਜ ਕੁਮਾਰ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ 'ਤੇ ਪਵਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਮੁਹੱਲਾ ਗੁਰੂ ਨਾਨਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦਾ ਉਸ ਦੇ ਘਰ ਆਉਣਾ ਜਾਣਾ ਸੀ ਅਤੇ ਉਹ ਅਕਸਰ ਹੀ ਨਸ਼ਾ ਕਰਦਾ ਸੀ | ਬੀਤੇ ਦਿਨ ਕਥਿਤ ਦੋਸ਼ੀ ਉਸ ਦੇ ਘਰ ਆਇਆ ਅਤੇ ਘਰ ਵਿਚ ਅਲਮਾਰੀ ਤੋੜ ਕੇ ਸੋਨੇ ਚਾਂਦੀ ਦੇ ਗਹਿਣੇ, ਮੋਬਾਈਲ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਮੋਬਾਈਲ ਖੋਹ ਕੇ ਫ਼ਰਾਰ
ਸਥਾਨਕ ਸ਼ਾਹ ਹਸਪਤਾਲ ਮਾਡਲ ਟਾਊਨ ਨੇੜਿਉਂ 2 ਮੋਟਰਸਾਈਕਲ ਸਵਾਰ ਲੁਟੇਰੇ ਰੇਨੂੰ ਗੁਪਤਾ ਪਾਸੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਰਜਨਟੀਨੀ ਵਫ਼ਦ ਵਲੋਂ ਪੀ.ਏ.ਯੂ. ਦਾ ਹਫ਼ਤੇ ਦਾ ਦੌਰਾ ਖ਼ੁਸ਼ਗਵਾਰ ਮਾਹੌਲ 'ਚ ਸਮਾਪਤ <br/> ਅਗਲੀ ਖ਼ਬਰ ਭਗਵਾਨ ਵਾਲਮੀਕਿ ਚੌਕ ਦੀ ਕੀਤੀ ਸਥਾਪਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।