20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਆਰਥਿਕ ਪੱਖੋਂ ਪਛੜੀ 'ਆਪ' ਸਰਕਾਰੀ ਜ਼ਮੀਨਾਂ ਵੇਚਣ ਦੀ ਤਿਆਰੀ 'ਚ-ਗਰੇਵਾਲ, ਬੱਲੂ <br/>

ਅਜੀਤ ਡੈਸਕ 20-10-2025
ਭਾਮੀਆਂ ਕਲਾਂ/ਲੁਧਿਆਣਾ, 19 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਾਲ ਸਿੰਘ ਗਰੇਵਾਲ ਅਤੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ ਨੇ ਸਾਂਝੇ ਤੌਰ 'ਤੇ 'ਆਪ' ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਤਜਰਬੇ ਦੀ ਘਾਟ ਹੋਣ ਕਰਕੇ ਆਮ ਆਦਮੀ ਪਾਰਟੀ ਸਰਕਾਰ ਚਲਾਉਣ ਵਿਚ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਰੇਤ ਦੇ ਕਾਰੋਬਾਰ ਵਿਚੋਂ ਵੱਡੀ ਕਮਾਈ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਉਪਰੰਤ ਸਭ ਕੁੱਝ ਭੁੱਲ ਗਈ, ਜਿਸ ਦਾ ਨਤੀਜਾ ਇਹ ਨਿਕਲਿਆ ਕਿ 'ਆਪ' ਸਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਭ ਕੁੱਝ ਭੁੱਲ ਭੁੱਲਾ ਕੇ ਸੱਤਾ ਦਾ ਆਨੰਦ ਮਾਣਨ ਵਿਚ ਰੁੱਝ ਗਏ ਅਤੇ ਹਾਲਾਤ ਇਹ ਬਣ ਗਏ ਕਿ ਆਰਥਿਕ ਪੱਖੋਂ ਪਛੜ ਚੁੱਕੀ 'ਆਪ' ਸਰਕਾਰ ਸਰਕਾਰੀ ਜ਼ਮੀਨਾਂ ਵੇਚਣ ਦੀ ਵਿਉਂਤਬੰਦੀ ਕਰਨ ਲੱਗ ਗਈ ਹੈ, ਜੋ ਕਿ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ | ਉਨ੍ਹਾਂ 'ਆਪ' ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਾਂਗਰਸ ਵੱਡੇ ਪੱਧਰ 'ਤੇ ਵਿਰੋਧ ਕਰਕੇ 'ਆਪ' ਸਰਕਾਰ ਦੇ ਮਨਸੂਬਿਆਂ ਨੂੰ ਬੂਰ ਨਹੀਂ ਪੈਣ ਦੇਵੇਗੀ |

ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਦੀਵਾਲੀ ਦਾ ਤਿਉਹਾਰ ਗਰਮ ਜੋਸ਼ੀ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।