21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਲੋਨਾਈਜ਼ਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 20-10-2025
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕਲੋਨਾਈਜ਼ਰ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਸ਼ਹਿਰ ਦੇ ਮਸ਼ਹੂਰ ਕਲੋਨਾਈਜ਼ਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸ ਤੋਂ ਪਹਿਲਾਂ ਵੀ ਪੁਲਿਸ ਨੇ ਅੱਧੀ ਦਰਜਨ ਦੇ ਕਰੀਬ ਉਹ ਕਲੋਨਾਈਜ਼ਰ ਖ਼ਿਲਾਫ਼ ਮਾਮਲਾ ਦਰਜ ਕੀਤੇ ਸਨ, ਜੋ ਕਿ ਅਜੇ ਵਿਚਾਰ ਅਧੀਨ ਹਨ | ਪੁਲਿਸ ਵਲੋਂ ਇਹ ਕਾਰਵਾਈ ਬਾੜੇਵਾਲ ਅਵਾਣਾ ਦੇ ਰਹਿਣ ਵਾਲੇ ਬਲਬੀਰ ਸਿੰਘ ਅਤੇ ਸੁਰਜੀਤ ਸਿੰਘ ਗਰੇਵਾਲ ਪੁੱਤਰ ਜੰਗ ਸਿੰਘ ਅਤੇ ਪ੍ਰਤਾਪ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਜੇ.ਕੇ. ਅਰੋੜਾ ਬਿਲਡਰਸ ਦੇ ਮੁਖੀ ਕਰਨ ਅਰੋੜਾ ਪੁੱਤਰ ਜਗਦੀਸ਼ ਅਰੋੜਾ ਵਾਸੀ ਬਾੜੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਨ੍ਹਾਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਉਚ ਅਧਿਕਾਰੀਆਂ ਵਲੋਂ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ | ਜਾਂਚ ਉਪਰੰਤ ਪੁਲਿਸ ਵਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਜੀ.ਐਮ.ਟੀ. ਪਬਲਿਕ ਸਕੂਲ 'ਚ ਕਲਾ ਏਕੀਕਰਿਤ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਐਡਵੋਕੇਟ ਡਾ. ਬੇਦੀ ਇੰਡੀਆ ਬੁੱਕ ਆਫ਼ ਰਿਕਾਰਡਸ ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।