26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ਼ੱਕੀ ਹਾਲਾਤ 'ਚ ਨÏਜਵਾਨ ਦੀ ਮÏਤ

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜ ਪੀਰ ਰੋਡ 'ਤੇ ਇਕ ਨÏਜਵਾਨ ਦੀ ਸ਼ੱਕੀ ਹਾਲਾਤ ਵਿਚ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਮਿੱਤ ਕੁਮਾਰ ਵਜੋਂ ਕੀਤੀ ਗਈ ਹੈ ¢ ਉਹ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ | ਉਸ ਦੀ ਲਾਸ਼ ਕੁੱਝ ਲੋਕਾਂ ਨੇ ਜਦੋਂ ਸੜਕ 'ਤੇ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵਲੋਂ ਦਸਤਾਵੇਜ਼ਾਂ ਦੇ ਆਧਾਰ 'ਤੇ ਉਸਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਇਤਲਾਹ ਦਿੱਤੀ ਗਈ ਹੈ | ਗੰਭੀਰ ਹਾਲਤ 'ਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਡਾਕਟਰਾਂ ਨੇ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ | ਜਾਂਚ ਕਰ ਰਹੇ ਏ.ਸੀ.ਪੀ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮÏਤ ਦੇ ਕਾਰਨਾਂ ਬਾਰੇ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਿਖੇ ਜਾਣਗੇ ਅਤੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ | ਜਦ ਕਿ ਪਹਿਲਾਂ ਨÏਜਵਾਨ ਦੇ ਗੋਲੀ ਲੱਗਣ ਬਾਰੇ ਕਿਹਾ ਜਾ ਰਿਹਾ ਸੀ | ਏ.ਸੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਹਰੇਕ ਪਹਿਲੂ 'ਤੇ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਪੋਟਾਸ਼ ਨਾਲ ਅੱਗ ਲੱਗਣ ਨਾਲ ਨੌਜਵਾਨ ਝੁਲਸਿਆ ਅਗਲੀ ਖ਼ਬਰ ਮਹਾਨਗਰ 'ਚ ਦੋ ਦਿਨ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।