ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਸਕੀਨ ਨਗਰ ਵਿਚ ਬੀਤੀ ਰਾਤ ਪੋਟਾਸ਼ ਨਾਲ ਅੱਗ ਲੱਗਣ ਕਾਰਨ ਇਕ ਨੌਜਵਾਨ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੀ ਸ਼ਨਾਖਤ ਸੋਨੂ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 23 ਸਾਲ ਦੇ ਕਰੀਬ ਹੈ | ਜਾਂਚ ਕਰ ਰਹੇ ਅਧਿਕਾਰੀ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਸੋਨੂ ਰਾਤ ਸੌਣ ਤੋਂ ਪਹਿਲਾਂ ਆਪਣੇ ਕੁੱਝ ਦੋਸਤਾਂ ਨਾਲ ਪੋਟਾਸ਼ ਰਾਹੀਂ ਪਟਾਕੇ ਚਲਾ ਰਿਹਾ ਸੀ ਕਿ