27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੱਖਾਂ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮਹਿਲਾ ਉੱਚ ਪੁਲਿਸ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਵਲੋਂ ਮਹਿਲਾ ਉੱਚ ਪੁਲਿਸ ਅਧਿਕਾਰੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਦੁੱਗਰੀ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਮੁੱਖ ਮੰਤਰੀ ਪਾਸ ਆਨਲਾਈਨ ਸ਼ਿਕਾਇਤ ਕੀਤੀ ਸੀ ਅਤੇ ਇਸ ਸਬੰਧੀ ਨੌਜਵਾਨ ਨੇ ਇਸ ਨਾਲ ਕੁੱਝ ਪੁਖ਼ਤਾ ਸਬੂਤ ਵੀ ਲਗਾਏ ਸਨ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਮੁੱਖ ਮੰਤਰੀ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਸਨ ਅਤੇ ਇਸ ਮਾਮਲੇ ਦੀ ਜਾਂਚ ਦਾ ਕੰਮ ਲੁਧਿਆਣਾ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ | ਬੀਤੇ ਦਿਨ ਉਕਤ ਨੌਜਵਾਨ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਉਕਤ ਮਹਿਲਾ ਅਧਿਕਾਰੀ, ਜਿਸ ਵਕਤ ਲੁਧਿਆਣਾ ਵਿਖੇ ਤਾਇਨਾਤ ਸੀ, ਉਸ ਵੇਲੇ ਉਸ ਵਲੋਂ ਕਥਿਤ ਤੌਰ 'ਤੇ ਲੱਖਾਂ ਰੁਪਏ ਦੀ ਰਿਸ਼ਵਤ ਹਾਸਿਲ ਕੀਤੀ ਗਈ ਸੀ | ਉਸ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਪਤਨੀ ਵਲੋਂ ਉਸ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਅਤੇ ਉਕਤ ਮਹਿਲਾ ਅਧਿਕਾਰੀ ਵਲੋਂ ਇਸ ਸ਼ਿਕਾਇਤ ਵਿਚ ਉਸ ਦੀ ਮਦਦ ਦਾ ਕਹਿ ਕੇ ਉਸ ਪਾਸੋਂ ਰਿਸ਼ਵਤ ਦੀ ਰਕਮ ਹਾਸਲ ਕਰ ਲਈ, ਪਰ ਬਾਅਦ ਵਿਚ ਉਸ ਖ਼ਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ, ਜਦਕਿ ਮਹਿਲਾ ਅਧਿਕਾਰੀ ਵਲੋਂ ਉਸ ਦੇ ਮਾਪਿਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਨਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜਿਹਾ ਨਹੀਂ ਕੀਤਾ ਗਿਆ | ਉਕਤ ਨੌਜਵਾਨ ਵਲੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ, ਪਰ ਉਸ ਸ਼ਿਕਾਇਤ ਦੇ ਆਧਾਰ 'ਤੇ ਅਧਿਕਾਰੀਆਂ ਵਲੋਂ ਕਾਰਵਾਈ ਤਾਂ ਕੀ ਕਰਨੀ ਸੀ, ਜਾਂਚ ਵੀ ਨਹੀਂ ਕਰਵਾਈ ਗਈ, ਜਿਸ ਕਾਰਨ ਨੌਜਵਾਨ ਨੇ ਇਸ ਸਬੰਧੀ ਮੁੱਖ ਮੰਤਰੀ ਪਾਸ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ | ਵਿਜੀਲੈਂਸ ਅਧਿਕਾਰੀਆਂ ਵਲੋਂ ਬੀਤੇ ਦਿਨ ਸ਼ਿਕਾਇਤਕਰਤਾ ਅਤੇ ਮਹਿਲਾ ਉੱਚ ਪੁਲਿਸ ਅਧਿਕਾਰੀ ਦੇ ਬਿਆਨ ਕਲਮਬੰਦ ਕੀਤੇ ਗਏ | ਵਿਜੀਲੈਂਸ ਅਧਿਕਾਰੀਆਂ ਵਲੋਂ ਹੁਣ ਇਸ ਮਾਮਲੇ ਦੀ ਜਾਂਚ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਅਗਲੇ ਹਫ਼ਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਸੌਂਪੀ ਜਾਣ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਨੌਜਵਾਨ ਜ਼ਖ਼ਮੀ <br/> ਅਗਲੀ ਖ਼ਬਰ ਗ਼ੈਰ ਕਾਨੰੂਨੀ ਉਸਾਰੀਆਂ ਨੂੰ ਲੈ ਕੇ ਨਗਰ ਨਿਗਮ ਫਿਰ ਸਵਾਲਾਂ ਦੇ ਘੇਰੇ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।