27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਨੌਜਵਾਨ ਜ਼ਖ਼ਮੀ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਅੱਜ ਦੁਪਹਿਰ ਹਥਿਆਰਬੰਦ ਹਮਲਾਵਰਾਂ ਵਲੋਂ ਸ਼ਰ੍ਹੇਆਮ ਚਲਾਈਆਂ ਗੋਲੀਆਂ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਦਿਆਨੰਦ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨਾਂ ਦੀ ਸ਼ਨਾਖਤ ਅਗਸਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 22 ਸਾਲ ਦੇ ਕਰੀਬ ਹੈ | ਜਾਂਚ ਕਰ ਰਹੇ ਅਧਿਕਾਰੀ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਜ਼ਖਮੀ ਹੋਇਆ ਨੌਜਵਾਨ ਅਗਸਰ ਆਪਣੇ ਇਕ ਸਾਥੀ ਨਾਲ ਰਾਮਨਗਰ ਵਿਚ ਖੜ੍ਹਾ ਸੀ ਕਿ ਉੱਥੇ ਪ੍ਰਦੀਪ ਕੁਮਾਰ ਅਤੇ ਵਿਕਾਸ ਆਪਣੇ ਕੁੱਝ ਸਾਥੀਆਂ ਨਾਲ ਆ ਗਏ | ਇਹਨਾਂ ਦੀ ਅਗਸਰ ਅਤੇ ਉਸ ਦੇ ਸਾਥੀਆਂ ਨਾਲ ਪੁਰਾਣੀ ਰੰਜ਼ਿਸ਼ ਚੱਲ ਰਹੀ ਹੈ | ਮਮੂਲੀ ਜਿਹੀ ਗੱਲ ਤੋਂ ਸ਼ੁਰੂ ਹੋਇਆ ਤਕਰਾਰ ਉਸ ਵਕਤ ਗੰਭੀਰ ਰੂਪ ਧਾਰਨ ਕਰ ਗਿਆ, ਜਦੋਂ ਕਿ ਇਹਨਾਂ ਕਥਿਤ ਦੋਸ਼ੀਆਂ ਵਲੋਂ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਇਹਨਾਂ ਗੋਲੀਆਂ ਵਿਚੋਂ ਇਕ ਗੋਲੀ ਅਗਸਰ ਦੇ ਲੱਗੀ | ਲਹੂ ਲੁਹਾਨ ਹੋਇਆ ਉਹ ਉੱਥੇ ਹੀ ਡਿਗ ਪਿਆ | ਗੰਭੀਰ ਹਾਲਤ ਵਿਚ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਬਾਅਦ ਵਿਚ ਉਸ ਨੂੰ ਦਿਆਨੰਦ ਹਸਪਤਾਲ ਵਿਖੇ ਰੈਫਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਨਾਮਜ਼ਦ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ¸ ਪੁਲਿਸ ਯਾਦਗਾਰੀ ਦਿਵਸ ¸ ਪੁਲਿਸ ਕਮਿਸ਼ਨਰ ਨੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਲੱਖਾਂ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮਹਿਲਾ ਉੱਚ ਪੁਲਿਸ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।