27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਮÏਤਾਂ <br/>

ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਵਿਅਕਤੀਆਂ ਦੀ ਮÏਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪਿੰਡ ਪਵਾ ਨੇੜੇ ਹੋਏ ਸੜਕ ਹਾਦਸੇ ਵਿਚ ਜਸਕਰਨ ਸਿੰਘ ਨਾਮੀ ਵਿਅਕਤੀ ਦੀ ਮÏਤ ਹੋ ਗਈ | ਜਸਕਰਨ ਸਿੰਘ ਪਵਾ ਨੇੜੇ ਜਾ ਰਿਹਾ ਸੀ ਕਿ ਕਿ ਤੇਜ ਰਫ਼ਤਾਰ ਵਾਹਨ ਨੇ ਉਸ ਨੰੂ ਆਪਣੀ ਲਪੇਟ ਵਿਚ ਲੈ ਲਿਆ | ਸੂਚਨਾ ਮਿਲਦਿਆਂ ਉਸ ਦੀ ਪਤਨੀ ਮÏਕੇ 'ਤੇ ਪਹੁੰਚੀ ਅਤੇ ਗੰਭੀਰ ਹਾਲਤ ਵਿਚ ਜਸਕਰਨ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦÏਰਾਨ ਉਹ ਦਮ ਤੋੜ ਗਿਆ | ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਜਸਕਰਨ ਸਿੰਘ ਦੀ ਲਾਸ਼ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਦੂਜੇ ਅਜਿਹੇ ਮਾਮਲੇ ਵਿਚ ਸਥਾਨਕ ਸ਼ਹੀਦ ਕਰਨੈਲ ਸਿੰਘ ਨਗਰ ਨੇੜੇ ਹੋਏ ਸੜਕ ਹਾਦਸੇ ਵਿਚ ਵਿਧੀ ਵਰਮਾ ਨਾਮੀ ਲੜਕੀ ਦੀ ਮÏਤ ਹੋ ਗਈ | ਜਾਣਕਾਰੀ ਅਨੁਸਾਰ ਵਿਧੀ ਵਰਮਾ ਕਾਰ ਵਿਚ ਸਵਾਰ ਹੋ ਕੇ ਆਪਣੀ ਸਹੇਲੀ ਨਾਲ ਪਿੰਡ ਫੁੱਲਾਂਵਾਲ ਨੇੜੇ ਜਾ ਰਹੀ ਸੀ ਕਿ ਇਕ ਕਾਰ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਈ | ਜਦਕਿ ਉਸਦੀ ਸਹੇਲੀ ਜੈਸਮੀਨ ਗੰਭੀਰ ਜ਼ਖਮੀ ਹੋ ਗਈ | ਪੁਲਿਸ ਨੇ ਇਸ ਸਬੰਧੀ ਵਿਧੀ ਵਰਮਾ ਦੇ ਚਚੇਰੇ ਭਰਾ ਅਦਿੱਤਿਆ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਉਸਦਾ ਪਤਾ ਨਹੀਂ ਲੱਗਾ ਸੀ | ਤੀਜੇ ਮਾਮਲੇ ਵਿਚ ਰਾਹੋ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਸੀਮਾ ਰਾਣੀ ਨਾਮੀ ਅÏਰਤ ਦੀ ਮÏਤ ਹੋ ਗਈ | ਸੀਮਾ ਰਾਣੀ ਆਪਣੇ ਪਤੀ ਦਵਿੰਦਰ ਨਾਲ ਮੋਟਰਸਾਈਕਲ 'ਤੇ ਜਾ ਰਹੀ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਿੱਪਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਸੀਮਾ ਰਾਣੀ ਦਮ ਤੋੜ ਗਈ | ਪੁਲਿਸ ਵਲੋਂ ਟਿੱਪਰ ਚਾਲਕ ਰਾਧੇ ਸ਼ਾਮ ਖ਼ਿਲਾਫ਼ ਕੇਸ ਦਰਜ ਕਰਨ, ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ | ਉਸ ਪਾਸੋਂ ਪੁੱਛ ਪੜਤਾਲ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਗਲੀ ਖ਼ਬਰ ¸ ਪੁਲਿਸ ਯਾਦਗਾਰੀ ਦਿਵਸ ¸ ਪੁਲਿਸ ਕਮਿਸ਼ਨਰ ਨੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।