17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਹਥਿਆਰਾਂ ਸਮੇਤ ਕਾਬੂ <br/>

ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਮੁਲਜ਼ਮ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਅਤੇ ਥਾਣਾ ਮੋਤੀ ਨਗਰ ਦੇ ਐਸ.ਐਚ.ਓ. ਭੁਪਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਵਿਸ਼ਾਲ ਠਾਕੁਰ ਵਾਸੀ ਨਿਊ ਮਾਇਆ ਪੂਰੀ ਵਜੋਂ ਕੀਤੀ ਗਈ ਹੈ | ਮਿ੍ਤਕ ਦੀ ਉਮਰ 34 ਸਾਲ ਦੇ ਕਰੀਬ ਹੈ ¢ ਉਨ੍ਹਾਂ ਦੱਸਿਆ ਕਿ 2 ਅਕਤੂਬਰ ਦੀ ਰਾਤ ਨੂੰ ਫ਼ੌਜੀ ਕਾਲੋਨੀ ਵਿਚ ਵਿਸ਼ਾਲ ਠਾਕੁਰ ਅਤੇ ਇਸ ਦੇ ਸਾਥੀਆਂ ਦਾ ਮੋਨੰੂ ਪੁੱਤਰ ਰਾਮ ਪ੍ਰਸਾਦ ਵਾਸੀ ਗੁਰੂ ਤੇਗ਼ ਬਹਾਦਰ ਨਗਰ ਗਿਆਸਪੁਰਾ ਨਾਲ ਤਕਰਾਰ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਵਿਸ਼ਾਲ ਠਾਕੁਰ ਦੇ ਸਾਥੀ ਵੀ ਉਥੇ ਆ ਗਏ ਅਤੇ ਉਨ੍ਹਾਂ ਨੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਲੜਾਈ ਦੌਰਾਨ ਚੱਲੀ ਗੋਲੀ ਵਿਚ ਸੋਨੰੂ ਦੀ ਮÏਤ ਹੋ ਗਈ ਅਤੇ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਕਤਲ ਕਾਂਡ ਦਾ ਮੁੱਖ ਦੋਸ਼ੀ ਵਿਸ਼ਾਲ ਸੀ ਅਤੇ ਪੁਲਿਸ ਵਲੋਂ ਉਸ ਪਾਸੋਂ ਦੋ ਪਿਸਤੌਲਾਂ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ | ਜਦਕਿ ਇਸ ਮਾਮਲੇ ਵਿਚ ਨਾਮਜ਼ਦ ਹੋਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਦੀਵਾਲੀ ਮੌਕੇ ਸ਼ਹਿਰ 'ਚ ਅੱਗ ਲੱਗਣ ਦੇ 90 ਮਾਮਲੇ ਆਏ ਸਾਹਮਣੇ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਫ਼ਰਾਰ ਹੋਇਆ ਬੰਦੀ ਬਿਹਾਰ ਤੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।