ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵਰਕਰ ਦੀ ਹੋਈ ਮÏਤ ਦੇ ਮਾਮਲੇ ਵਿਚ ਫ਼ੈਕਟਰੀ ਮਾਲਕ ਸਮੇਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਜਸਵਿੰਦਰ ਸਿੰਘ ਉਰਫ਼ ਪਿ੍ੰਸ ਦੇ ਭਰਾ ਕੁਲਵਿੰਦਰ ਸਿੰਘ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਰਹੇਜਾ ਟੈਕਸਟਾਈਲ ਦੇ ਮਾਲਕ ਗੋਲਡੀ ਅਤੇ ਉਸ ਦੇ ਅੱਠ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਭਰਾ ਉਕਤ ਕਥਿਤ ਦੋਸ਼ੀ ਗੋਲਡੀ ਦੀ ਫ਼ੈਕਟਰੀ ਵਿਚ ਕੰਮ ਕਰਦਾ ਸੀ ਅਤੇ ਬਿਮਾਰੀ ਕਾਰਨ ਉਹ ਫ਼ੈਕਟਰੀ ਕੰਮ 'ਤੇ ਨਹੀਂ ਜਾ ਰਿਹਾ ਸੀ | ਬੀਤੇ ਦਿਨ ਜਦੋਂ ਉਹ ਲਾਲ ਕੁਆਟਰਾਂ, ਰੇਲਵੇ ਕਾਲੋਨੀ ਨੇੜੇ ਜਾ ਰਿਹਾ ਸੀ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਗੰਭੀਰ ਹਾਲਤ ਵਿਚ ਜਸਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ | ਉਨ੍ਹਾਂ ਦੱਸਿਆ ਕਿ ਫ਼ੈਕਟਰੀ ਮਾਲਕ ਪਿਛਲੇ ਕਾਫ਼ੀ ਸਮੇਂ ਤੋਂ ਉਸ ਨਾਲ ਰੰਜਿਸ਼ ਰੱਖ ਰਹੇ ਸਨ ਅਤੇ ਬੀਤੇ ਦਿਨ ਗੋਲਡੀ ਅਤੇ ਉਸਦੇ ਸਾਥੀਆਂ ਨੇ ਉਸ ਨੂੰ ਰਸਤੇ ਵਿਚ ਹੀ ਘੇਰ ਲਿਆ ਸੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ