17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਮਨਾਇਆ ਬੰਦੀ ਛੋੜ ਦਿਵਸ <br/>

ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ, ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਗੁਰੂ ਕਾਸ਼ੀ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਅਤੇ ਬੰਦੀ ਛੋੜ ਦਿਵਸ ਬਾਰੇ ਸੰਗਤਾਂ ਨੇ ਵਿਚਾਰ ਸਾਂਝੇ ਕੀਤੇ | ਸ਼ਾਮ ਦੇ ਸਮਾਗਮ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਸਮਾਗਮ ਦੌਰਾਨ ਬੀਬੀ ਜਸਲੀਨ ਕੌਰ, ਗਗਨਦੀਪ ਸਿੰਘ ਅਤੇ ਦਿਲਬਾਗ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸ਼ਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸ਼ਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਸੁਰਜੀਤ ਸਿੰਘ ਮੱਕੜ ਨੇ ਕੀਤੀ ਵਿਧਾਇਕ ਗਰੇਵਾਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਹੱਥ 'ਚ ਸੁਸ਼ੋਭਿਤ ਕਲਮ ਸਿੱਖਿਆ ਲਈ ਪ੍ਰੇਰਿਤ ਕਰਦੀ ਹੈ-ਵਿਜੇ ਦਾਨਵ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।