ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਡਲ ਟਾਊਨ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮੱਕੜ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਾਲ ਅਹਿਮ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ਸ. ਮੱਕੜ ਵਲੋਂ ਵਿਧਾਇਕ ਗਰੇਵਾਲ ਨੂੰ ਇਲਾਕੇ 'ਚ ਵਧ ਰਹੀਆਂ ਲੁੱਟ, ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਅਤੇ ਗਲੀਆਂ/ਸੜਕਾਂ ਦੀ ਮੁਰੰਮਤ ਕਰਨ ਆਦਿ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ, ਜਿਸ 'ਤੇ ਉਨ੍ਹਾਂ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਉਹ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਦੌਰਾਨ ਵਿਧਾਇਕ ਗਰੇਵਾਲ ਨੇ ਉਘੇ ਕਾਰੋਬਾਰੀ ਅਤੇ ਸੁਸਾਇਟੀ ਪ੍ਰਧਾਨ ਸੁਰਜੀਤ ਸਿੰਘ ਮੱਕੜ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਦੂਰ ਕੀਤਾ ਜਾਵੇਗਾ |