17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਤਿਸੰਗ ਸਭਾ ਹਾਊਸਿੰਗ ਬੋਰਡ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 23-10-2025
ਇਆਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ ¢ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਕਹਿੰਦੇ ਹੋਏ ਮੁੱਖ ਸੇਵਾਦਾਰ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ, ਡਾ. ਮਹਿੰਦਰ ਸਿੰਘ, ਮਾਸਟਰ ਬਲਰਾਜ ਸਿੰਘ, ਗੁਰਦੀਪ ਸਿੰਘ ਘੁਮਾਣ, ਗੁਰਮੀਤ ਸਿੰਘ ਕੋਚਰ, ਦਵਿੰਦਰ ਸਿੰਘ, ਸਰਦੂਲ ਸਿੰਘ, ਜਗਦੀਪ ਸਿੰਘ ਭੱਠਲ, ਜਥੇਦਾਰ ਚਰਨ ਸਿੰਘ, ਅਵਤਾਰ ਸਿੰਘ ਨਿਰਬਾਣ ਅਤੇ ਰਤਨ ਚੋਪੜਾ ਆਦਿ ਨੇ ਬੰਦੀ ਛੋੜ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ¢ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਭਾਈ ਗੁਰਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸਿੱਖ ਇਤਿਹਾਸ ਨਾਲ ਜੋੜਿਆ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਦੀਪ ਮਾਲਾ ਵੀ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ¢

ਪਿਛਲੀ ਖ਼ਬਰ ਚਾਰ ਕਿੱਲੋ ਅਫੀਮ ਸਮੇਤ ਟਰੱਕ ਡਰਾਈਵਰ ਕਾਬੂ <br/> ਅਗਲੀ ਖ਼ਬਰ ਬਾਵਾ ਵਲੋਂ ਹਲਕਾ ਦੱਖਣੀ ਅਤੇ ਆਤਮ ਨਗਰ 'ਚ ਬਾਬਾ ਵਿਸ਼ਵਕਰਮਾ ਨੂੰ ਸਤਿਕਾਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।