17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਚਾਰ ਕਿੱਲੋ ਅਫੀਮ ਸਮੇਤ ਟਰੱਕ ਡਰਾਈਵਰ ਕਾਬੂ <br/>

ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਟਰੱਕ ਡਰਾਈਵਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਚਾਰ ਕਿਲੋ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰੁਪਿੰਦਰਜੀਤ ਸਿੰਘ ਉਰਫ ਬਿੱਟਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸ਼ੰਕਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਇੱਥੇ ਸਪਲਾਈ ਕਰਦਾ ਸੀ | ਬੀਤੇ ਦਿਨ ਉਹ ਆਪਣੇ ਟਰੱਕ 'ਤੇ ਜਨਤਾ ਨਗਰ ਨੇੜੇ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ | ਜਾਂਚ ਉਪਰੰਤ ਉਸ ਦੇ ਕਬਜ਼ੇ ਵਿੱਚੋਂ ਚਾਰ ਕਿਲੋ ਅਫੀਮ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਸ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਜਪ ਤਪ ਚੁਪਹਿਰਾ ਸਮਾਗਮ <br/> ਅਗਲੀ ਖ਼ਬਰ ਸਤਿਸੰਗ ਸਭਾ ਹਾਊਸਿੰਗ ਬੋਰਡ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।